ਸਹਾਇਕ ਕਮਿਸ਼ਨਰ ਮਾਲੇਰਕੋਟਲਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਫੂਡ ਸੇਫ਼ਟੀ ਸਲਾਹਕਾਰ ਕਮੇਟੀ ਦੀ ਮੀਟਿੰਗ

              ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਫੂਡ ਸੇਫ਼ਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਵੱਖ ਵੱਖ ਵਿਭਾਗ ਜ਼ਿਲ੍ਹਾ ਸਿੱਖਿਆ,ਖੇਤੀਬਾੜੀ,ਫੂਡ ਸਪਲਾਈ ਅਤੇ ਉਦਯੋਗਿਕ ਵਿਭਾਗ ਤੋਂ ਇਲਾਵਾ ਅਤੇ ਗੈਰ ਸਰਕਾਰੀ ਵਪਾਰਿਕ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ ।

ਸ੍ਰੀ ਗੁਰਮੀਤ ਕੁਮਾਰ ਬਾਂਸਲ ਵੱਲੋਂ ਸਮੂਹ ਅਦਾਰਿਆਂ ਅਤੇ ਵਿਭਾਗਾਂ ਨੂੰ ਫੂਡ ਸੇਫ਼ਟੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆ ਕਿਹਾ ਖਾਣ ਪੀਣ ਦਾ ਸਿੱਧਾ ਸਬੰਧ ਸਾਡੀ ਸਿਹਤ ਨਾਲ ਹੈ ਇਸ ਲਈ ਇਸ ਦੀ ਕੁਆਲਿਟੀ, ਮਿਆਰ,ਪੌਸਟਿਕਤਾਂ ਵੱਧ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਚੈਕਿੰਗ ਦੌਰਾਨ ਸਾਫ਼ ਸੁਥਰੇ ਢੰਗ ਨਾਲ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ,ਫੂਡ ਸੇਫ਼ਟੀ ਦੇ ਮਾਪਦੰਡਾਂ ਅਤੇ ਅਥਾਰਿਟੀ ਵੱਲੋਂ ਮਾਨਤਾ ਪ੍ਰਾਪਤ ਖਾਣ ਪੀਣ ਦੇ ਰੰਗਾਂ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨ ਲਈ ਆਖਿਆ । ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ,ਕਸਬਿਆਂ ਦੇ ਨਾਲ ਨਾਲ ਜ਼ਿਲ੍ਹੇ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ਼ ਸੁਥਰਾ,ਉੱਚ ਕੁਆਲਿਟੀ ਦੀਆਂ ਮਿਆਰੀ ਦੀਆਂ ਵਸਤੂਆਂ ਪ੍ਰਦਾਨ ਕਰਵਾਉਣ ਦੇ ਮੰਤਵ ਨਾਲ ਫੂਡ ਸੇਫ਼ਟੀ ਐਕਟ ਦੇ ਅਨੁਸਾਰ ਵਿਸ਼ੇਸ਼ ਮੁਹਿੰਮ ਉਲੀਕੇ ਖਾਣ ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ ਜਾਣ ਤਾਂ ਜੋ ਜ਼ਿਲ੍ਹੇ ਦੀ ਅਵਾਮ ਨੂੰ ਮਿਆਰੀ ਕੁਆਲਿਟੀ ਦੀਆਂ ਸਾਫ਼ ਸੁਥਰੀਆਂ ਵਸਤੂਆਂ ਉਪਲਬਧ ਹੋ ਸਕਣ ।

Leave a Reply

Your email address will not be published. Required fields are marked *