ਸੀਤ ਲਹਿਰ ਦੇ ਮੱਦੇਨਜ਼ਰ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਮਾਲੇਰਕੋਟਲਾ, 5 ਜਨਵਰੀ  

                    ਸ਼ੀਤ ਲਹਿਰ ਕਾਰਨ ਤਾਪਮਾਨ ‘ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂਨੱਕ ਵਗਣਾਹਾਈਪੋਥਰਮੀਆਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ ਠੰਢ ਤੋਂ ਸੁਰੱਖਿਅਤ ਰਹਿਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਬਲਬੀਰ ਸਿੰਘ ਵੱਲੋਂ ਦਿੱਤੇ ਗਏ ਅਦੇਸ਼ਾਂ ‘ਤੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਹੈ

   ਸਹਾਇਕ ਸਿਵਲ ਸਰਜਨ ਡਾਸਜੀਲਾ ਖਾਨ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਜੋ ਜਾਨਲੇਵਾ ਸਾਬਤ ਹੋ ਸਕਦੀ ਹੈ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜ਼ਾਮ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

    ਉਨ੍ਹਾਂ ਕਿਹਾ ਕਿ ਲੰਬੇ ਸਮੇ ਤੱਕ ਠੰਢ ਦੇ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਕਿ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੋਸਟਬਾਈਟ, ਹਾਰਟ ਅਟੈਕ ਆਦਿ ਦੀ ਸੰਭਵਨਾ ਵੱਧ ਜਾਂਦੀ ਹੈ। ਸੀਤ ਲਹਿਰ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ ਤੇ ਨਜ਼ਰ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀਆਂ ਤੇ ਫਲੂ ਆਦਿ ਤੋਂ ਬਚਣ ਲਈ ਘਰਾਂ ਦੇ ਅੰਦਰ ਰਹਿਣ ਨੂੰ ਹੀ ਤਰਜੀਹ ਦਿੱਤੀ ਜਾਵੇ। ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਚੰਗੀ ਤਰਾਂ ਬੰਦ ਰੱਖੇ ਜਾਣ ਤਾਂ ਜੋ ਠੰਢੀ ਹਵਾ ਅੰਦਰ ਨਾ  ਸਕੇ।

Leave a Reply

Your email address will not be published. Required fields are marked *