ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (MP Simranjit Singh Mann) ਨੂੰ ਫ਼ਤਹਿਗੜ੍ਹ ਸਾਹਿਬ ਪੁਲਿਸ (Fatehgarh Sahib police) ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਅੱਜ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਧੂਰੀ ਵਿੱਚ ਧਰਨਾ ਦੇਣ ਜਾ ਰਹੇ ਸਨ। ਇਸ ਮੌਕੇ ਬੋਲਦਿਆਂ ਪਾਰਟੀ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਭਾਨਾ ਸਿੱਧੂ ਦੇ ਹੱਕ ਵਿੱਚ ਅੱਜ ਧੂਰੀ ਵਿਖੇ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਤੋਂ ਪਹਿਲਾਂ ਸਾਂਸਦ ਸਿਮਰਨਜੀਤ ਸਿੰਘ ਮਾਨ ਨੂੰ ਪੰਜਾਬ ਪੁਲਿਸ ਨੇ ਨਜ਼ਰਬੰਦ ਕੀਤਾ ਹੋਇਆ ਹੈ।