ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ 01 ਦਸੰਬਰ ਨੂੰ ਮਾਲੇਰਕੋਟਲਾ ਪਹੁੰਚੇਗੀ

ਮਾਲੇਰਕੋਟਲਾ 30 ਨਵੰਬਰ :

                ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਵੀ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾ ਰਿਹਾ ਹੈ।ਪੰਜਾਬ ਰਾਜ ਭਰ ਵਿੱਚ ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਫੌਜ਼ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਹਿੱਤ ਇੱਕ ਸਾਈਕਲ ਰੈਲੀ ਆਯੋਜਿਤ ਕੀਤੀ ਗਈ ਹੈ ।ਇਸ ਸਾਈਕਲ ਰੈਲੀ ਨੂੰ 7 ਨਵੰਬਰ ਤੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾ ਚੁੱਕਾ ਹੈ।

              ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਮਿਤੀ 01 ਦਸੰਬਰ ਨੂੰ ਬਰਨਾਲਾ ਜ਼ਿਲ੍ਹੇ ਤੋਂ ਚੱਲ ਕੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਪਹੁੰਚੇਗੀ ਅਤੇ ਇਸੇ ਦਿਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸੰਗਰੂਰ ਲਈ ਰਵਾਨਾ ਹੋਵੇਗੀ ।ਸਾਈਕਲ ਰੈਲੀ ਦੇ ਭਾਗੀਦਾਰਾਂ ਦਾ ਪੂਰੇ ਜ਼ੋਸ਼ ਨਾਲ ਮਾਲੇਰਕੋਟਲਾ ਵਿਖੇ ਸਵਾਗਤ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਇਹ ਸੂਬਾ ਪੱਧਰੀ ਸਾਈਕਲ ਰੈਲੀ ਹਥਿਆਰਬੰਦ ਸੈਨਾ ਨੂੰ ਸ਼ਰਧਾਂਜਲੀ ਦੇਣ ਲਈ ਕਾਰਗਰ ਸਾਬਿਤ ਹੋਵੇਗੀ।

Leave a Reply

Your email address will not be published. Required fields are marked *