ਚੰਡੀਗੜ੍ਹ : ਰਾਜਧਾਨੀ ਚੰਡੀਗੜ੍ਹ (Chandigarh) ਵਿੱਚ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਇਹ ਬਜਟ ਸੈਸ਼ਨ 20 ਫਰਵਰੀ ਤੋਂ ਸ਼ੁਰੂ ਹੋਵੇਗਾ ਅਤੇ 6 ਮਾਰਚ ਤੱਕ ਚੱਲੇਗਾ।
ਇਸ ਮੀਟਿੰਗ ਵਿੱਚ ਹਰਿਆਣਾ ਸਰਕਾਰ ਥੈਲੇਸੀਮੀਆ-ਹੀਮੋਫਿਲੀਆ ਦੇ ਮਰੀਜ਼ਾਂ ਨੂੰ ਦਿਵਯਾਂਗ ਪੈਨਸ਼ਨ ਯੋਜਨਾ ਵਿੱਚ ਸ਼ਾਮਲ ਕਰਨ ਦਾ ਪ੍ਰਸਤਾਵ ਲਿਆਵੇਗੀ। ਇਸ ਤੋਂ ਇਲਾਵਾ 14 ਤਰ੍ਹਾਂ ਦੇ ਸਮਾਜਿਕ ਪੈਨਸ਼ਨ ਵਾਧੇ ਦੇ ਪ੍ਰਸਤਾਵ ਵੀ ਕੈਬਨਿਟ ਵਿੱਚ ਰੱਖੇ ਜਾਣਗੇ।