ਹੁਸ਼ਿਆਰਪੁਰ: ਅੱਜ ਮੁਕੇਰੀਆਂ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਚਾਰ ਜਵਾਨਾਂ ਦੀ ਮੌਤ ਹੋ ਗਈ। ਪੰਜਾਬ ਸਰਕਾਰ (Punjab government) ਨੇ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਹਾਦਸੇ ‘ਚ ਜਾਨ ਗਵਾਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਐਲਾਨ
ਉਨ੍ਹਾਂ ਨੇ ਕਿਹਾ ਕਿ, “ਅੱਜ ਮੁਕੇਰੀਆਂ ਵਿਖੇ ਹੋਏ ਸੜਕੀ ਹਾਦਸੇ ‘ਚ ਸਾਡੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਜਾਣ ਚੱਲੀ ਗਈ..ਨੀਤੀ ਮੁਤਾਬਕ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪੰਜਾਬ ਸਰਕਾਰ ਵੱਲੋਂ ਅਤੇ 1 ਕਰੋੜ ਰੁਪਏ ਦੀ ਬੀਮਾ ਰਾਸ਼ੀ HDFC ਬੈਂਕ ਵੱਲੋਂ ਪਰਿਵਾਰਾਂ ਨੂੰ ਦਿੱਤੀ ਜਾਵੇਗੀ… ਪੰਜਾਬ ਪੁਲਿਸ ਸਾਡਾ ਮਾਣ ਹੈ ਤੇ ਸਾਡੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਅਸੀਂ ਹਮੇਸ਼ਾ ਖੜ੍ਹੇ ਹਾਂ…”