ਹੁਣ ਇਸ ਤਰੀਕ ਨੂੰ ਹੋਵੇਗੀ ਚੰਡੀਗੜ੍ਹ ‘ਚ ਮੇਅਰ ਦੀ ਚੋਣ

ਚੰਡੀਗੜ੍ਹ : ਚੰਡੀਗੜ੍ਹ ਦੇ ਮੇਅਰ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਵੱਡਾ ਫ਼ੈਸਲਾ ਲਿਆ ਹੈ। ਹਾਈਕੋਰਟ ਨੇ ਸ਼ਹਿਰ ਵਿੱਚ 30 ਜਨਵਰੀ ਨੂੰ ਮੇਅਰ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਵਾਲੇ ਦਿਨ ਕਿਸੇ ਵੀ ਬਾਹਰੀ ਸਮਰਥਕ ਜਾਂ ਅਧਿਕਾਰੀ ਨੂੰ ਨਗਰ ਨਿਗਮ ਦਫ਼ਤਰ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਦਾਲਤ ਨੇ ਕੌਂਸਲਰਾਂ ਨੂੰ ਸੁਰੱਖਿਆ ਦੇਣ ਦੇ ਵੀ ਹੁਕਮ ਦਿੱਤੇ ਹਨ।

Leave a Reply

Your email address will not be published. Required fields are marked *