ਹੁਣ ਪੰਜਾਬੀਆਂ ਨੂੰ ਮਿਲਣਗੇ 100 ਨਵੇਂ ਆਮ ਆਦਮੀ ਕਲੀਨਿਕ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਅੱਜ ਸੀ.ਐਮ ਮਾਨ ਨੇ ਸਿਹਤ ਵਿਭਾਗ ਨਾਲ ਅਹਿਮ ਮੀਟਿੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ​​ਕਰਨ ਬਾਰੇ ਚਰਚਾ ਕੀਤੀ। ਅੱਜ ਹੋਈ ਇਸ ਮੀਟਿੰਗ ਬਾਰੇ ਸੀ.ਐਮ ਮਾਨ ਨੇ ਇੱਕ ਟਵੀਟ ਵੀ ਸਾਂਝਾ ਕੀਤਾ ਹੈ।

ਇੱਕ ਟਵੀਟ ਵਿੱਚ ਉਨ੍ਹਾਂ ਲਿਖਿਆ, “ਅੱਜ ਸਿਹਤ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਪੰਜਾਬ ‘ਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰਤ ਚਰਚਾ ਕੀਤੀ… 100 ਦੇ ਕਰੀਬ ਨਵੇਂ ਆਮ ਆਦਮੀ ਕਲੀਨਿਕ (Aam Aadmi clinics) ਹੋਰ ਤਿਆਰ ਨੇ ਜੋ ਕਿ ਜਲਦ ਲੋਕਾਂ ਨੂੰ ਸਮੱਰਪਿਤ ਕੀਤੇ ਜਾਣਗੇ…ਨਵੇਂ ਮੈਡੀਕਲ ਕਾਲਜਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ… ਸਾਡਾ ਖ਼ੁਆਬ, ਸਿਹਤਮੰਦ ਪੰਜਾਬ..

ਵਰਨਣਯੋਗ ਹੈ ਕਿ ਬੁੱਧਵਾਰ ਨੂੰ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਨਾਲ ਹੋਈ ਮੀਟਿੰਗ ਦੌਰਾਨ ਸੀ.ਐਮ. ਮਾਨ ਨੇ ਸਿਹਤ ਵਿਭਾਗ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਗੱਲ ਕੀਤੀ ਸੀ। ਇਸ ਦੌਰਾਨ ਉਨ੍ਹਾਂ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਅਤੇ ਨਵੇਂ ਆਮ ਆਦਮੀ ਕਲੀਨਿਕ ਬਾਰੇ ਗੱਲਬਾਤ ਕੀਤੀ ਸੀ।

Leave a Reply

Your email address will not be published. Required fields are marked *