ਅੱਜ ਪੰਜਾਬ ‘ਚ ਭਾਰੀ ਮੀਂਹ ਦੀ ਸੰਭਾਵਨਾ, ਅਲਰਟ ਜਾਰੀ

ਚੰਡੀਗੜ੍ਹ: ਮੌਸਮ ਵਿਭਾਗ ਚੰਡੀਗੜ੍ਹ (Meteorological Department Chandigarh) ਵੱਲੋਂ ਅੱਜ ਸੂਬੇ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਪਠਾਨਕੋਟ ਜ਼ਿਲਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸੂਬੇ ‘ਚ ਗੜੇਮਾਰੀ, ਹਨੇਰੀ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਬੁਢਲਾਡਾ, ਲਹਿਰਾ, ਸੁਨਾਮ, ਸੰਗਰੂਰ, ਤਪਾ, ਮੂਨਕ, ਪੱਤਣ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬਠਿੰਡਾ, ਗਿੱਦੜਬਾਹਾ, ਰਾਮਪੁਰਾਫੂਲ, ਜੇਤੋ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਖਰੜ, ਖਮਾਣੋਂ, ਚਮਕੌਰ ਸਾਬੀ, ਸਮਰਾਲਾ, ਰੂਪ ਨਗਰ, ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਨਿਹਾਲ ਸਿੰਘ ਵਾਲਾ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40kmph) ਚੱਲਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ‘ਚ ਬਰਫਬਾਰੀ ਜਾਰੀ ਹੈ, ਜਿਸ ਕਾਰਨ ਹਿਮਾਚਲ ‘ਚ ਵੀ ਅਲਰਟ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *