ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ 6 ਜਨਵਰੀ (ਸਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ–ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਛੁੱਟੀ ਵਾਲੇ ਦਿਨ ਮਿਤੀ 6 ਜਨਵਰੀ, 2024 (ਸ਼ਨੀਵਾਰ) ਨੂੰ ਇੱਕ ਵਿਸ਼ੇਸ਼ ਕੈਂਪ ਲਗਾ ਕੇ ਆਪਣੇ– ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਇਹ ਲੰਬਿਤ ਮਾਮਲੇ ਤੁਰੰਤ ਨਿਪਟਾਉਣ ਦੇ ਆਦੇਸ਼ ਦਿੱਤੇ ਹਨ।
Related Posts
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚਾਈਨਾ ਡੋਰ ਸਟੋਰ, ਵੇਚਣ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖ਼ਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਬਹੁਤ ਮਜ਼ਬੂਤ, ਨਾ-ਗਲਣ ਯੋਗ ਅਤੇ ਨਾ-ਟੁੱਟਣ ਯੋਗ ਹੈ।ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਗਲਾਂ ਕੱਟ ਦਿੰਦੀ ਹੈ। Post Views: 90
ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇਕ ਕਰੋੜ ਰੁਪਏ ਦਾ ਚੈੱਕ
ਬਘਰੌਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ ਜਸਪਾਲ ਸਿੰਘ ਦੇ ਘਰ…
गणतंत्र दिवस पर परेड ग्राउंड में होगा राज्य स्तरीय कार्यक्रम
Chandigarh Republic Day Parade: चंडीगढ़ के सेक्टर 17 स्थित परेड ग्राउंड में गणतंत्र दिवस के मौके पर राज्य स्तरीय कार्यक्रम आयोजित…