ਏ.ਡੀ.ਸੀ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਕੀਤੇ ਗਏ ਉਪਰਾਲੀਆਂ ਦੀ ਕੀਤੀ ਸਮੀਖਿਆ

ਮਾਲੇਰਕੋਟਲਾ 29 ਨਵੰਬਰ :

          ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਵਲੋਂ ਜ਼ਿਲ੍ਹੇ ਵਿੱਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸੰਬੰਧਿਤ  “ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ” ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਕੀਤੇ ਗਏ ਉਪਰਾਲੀਆ ਸਬੰਧੀ ਸਮੀਖਿਆ ਕੀਤੀ।ਇਸ ਮੌਕੇ ਐਸ.ਪੀ. ਸ੍ਰੀ ਜਗਦੀਸ਼ ਬਿਸ਼ਨੋਈ,ਐਸ.ਡੀ.ਐਮ. ਸ੍ਰੀ ਹਰਬੰਸ ਲਾਲ , ਡਰੱਗ ਇੰਸਪੈਕਟਰ ਸ੍ਰੀ ਨਵਪ੍ਰੀਤ ਸਿੰਘ, ਆਬਕਾਰੀ ਇੰਸਪੈਕਟਰ ਸ੍ਰੀ ਰਾਜੇਸ਼ ਬਾਂਸਲ, ਤਹਿਸੀਲ ਸਮਾਜਿਕ ਨਿਆ ਅਧਿਕਾਰਤਾ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਸਾਜੀਦ ਅਲੀ,ਏ.ਡੀ.ਓ ਡਾ ਕੁਲਦੀਪ ਕੌਰ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

          ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ।ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ।ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਟੁੱਟ ਚੁੱਕੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਇਸ ਮੁਹਿੰਮ ਤਹਿਤ ਲੋਕਾਂ ਦੇ ਦਿਲੋਂ ਸਹਿਯੋਗ ਨਾਲ ਨਸ਼ਿਆਂ ਦੀ ਮੰਗ ਨੂੰ ਰੋਕਣ ਦੀ ਲੋੜ ਹੈ। ਉਨ੍ਹਾਂ ਆਬਕਾਰੀ ਤੇ ਕਰ ਵਿਭਾਗ ਅਤੇ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸ਼ਰਾਬ ਦੇ ਠੇਕਿਆਂ ਅਤੇ ਮੈਡੀਕਲ ਦੁਕਾਨਾਂ ਤੇ ਸੀ.ਸੀ.ਟੀ.ਵੀ ਕੈਮਰੇ ਤੁਰੰਤ ਲਗਵਾਏ ਜਾਣ ।

ਐਸ.ਐਸ.ਪੀ ਸ੍ਰੀ ਜਗਦੀਸ਼ ਬਿਸਨੋਈ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਪੁਲਿਸ ਨੇ ਪਹਿਲਾਂ ਹੀ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਵੱਡੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿੱਚ 06 ਨਸ਼ਾ

www.news24help.com

Leave a Reply

Your email address will not be published. Required fields are marked *