ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਸਾਉਣੀ 2024-25 ਦੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਸੰਬੰਧੀ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕੇਂਦਰ ਤੋਂ ਅਗਲੇ ਸੀਜ਼ਨ ਲਈ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਨੇ ਕੇਂਦਰ ਅੱਗੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਮੰਗ ਰੱਖੀ ਹੈ। ਇਸ ਦੇ ਨਾਲ ਹੀ ਕਪਾਹ ‘ਤੇ 10767 ਰੁਪਏ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਮੰਗ ਕੀਤੀ ਗਈ ਹੈ।
ਫਸਲ ਰੁਪਏ/ਕੁਇੰਟਲ
ਝੋਨਾ 3284
ਮੱਕੀ 2975
ਕਪਾਹ 10767
ਮੂੰਗ 11555
ਮਾਂਹ 9385
ਅਰਹਰ 9450
ਮੂੰਗਫਲੀ 8610