ਕੈਨੇਡਾ: ਕੈਨੇਡਾ (Canada) ਤੋਂ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ, ਇੱਥੇ ਕਈ ਨੌਜਵਾਨ ਵਿਦੇਸ਼ਾਂ ‘ਚ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ, ਉਥੇ ਹੀ ਇਕ ਪੰਜਾਬੀ ਨੌਜਵਾਨ ਨੂੰ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਕੈਨੇਡਾ ‘ਚ ਇਕ ਪੰਜਾਬੀ ਟਰੱਕ ਡਰਾਈਵਰ ਕੋਲੋਂ ਭਾਰੀ ਮਾਤਰਾ ‘ਚ ਨਸ਼ੇ ਦੀ ਖੇਪ ਬਰਾਮਦ ਹੋਈ ਹੈ। ਨਸ਼ੀਲੇ ਪਦਾਰਥ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਭ ਤੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਪੁਲਿਸ ਨੇ ਕੈਨੇਡਾ ਦੀ ਸਰਹੱਦ ਨੇੜੇ ਉੱਤਰੀ ਅਮਰੀਕਾ ਦੇ ਘਾਹ ਦੇ ਮੈਦਾਨਾਂ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਨੂੰ 400 ਕਿਲੋ ਮੈਥਾਮਫੇਟਾਮਾਈਨ ਸਮੇਤ ਗ੍ਰਿਫ਼ਤਾਰ ਕੀਤਾ ਹੈ।ਨੌਜਵਾਨ ਦੀ ਪਛਾਣ ਕੋਮਲਪ੍ਰੀਤ ਸਿੱਧੂ (ਉਮਰ 29) ਵਾਸੀ ਵਿਨੀਪੈਗ, ਕੈਨੇਡਾ ਵਜੋਂ ਹੋਈ ਹੈ ਅਤੇ ਟਰੱਕ ਡਰਾਈਵਰ ਹੈ। ਨੌਜਵਾਨ ‘ਤੇ ‘ਮੇਥਾਮਫੇਟਾਮਾਈਨ’ ਦਰਾਮਦ ਕਰਕੇ ਕੈਨੇਡਾ ‘ਚ ਤਸਕਰੀ ਕਰਨ ਦਾ ਦੋਸ਼ ਹੈ। ਕੋਮਲਪ੍ਰੀਤ ਨੂੰ 1 ਫਰਵਰੀ ਨੂੰ ਮੈਨੀਟੋਬਾ ਲਾਅ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਖੇਪ ਦੀ ਬਾਜ਼ਾਰੀ ਕੀਮਤ 51 ਮਿਲੀਅਨ ਕੈਨੇਡੀਅਨ ਡਾਲਰ ਦੱਸੀ ਗਈ ਹੈ। ਕੈਨੇਡੀਅਨ ਸਰਹੱਦੀ ਅਧਿਕਾਰੀਆਂ ਨੇ ਕਿਹਾ ਕਿ ਪ੍ਰੈਰੀ ਦੇ ਇਤਿਹਾਸ ਵਿੱਚ ਇਹ ਖੇਪ ਸਭ ਤੋਂ ਵੱਡਾ ਹੈ।
Related Posts
ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਵਾਲੇ ਹੋ ਜਾਓ ਸਾਵਧਾਨ
ਲੁਧਿਆਣਾ : ਜਿਨ੍ਹਾਂ ਡਰਾਈਵਰਾਂ ਨੇ ਆਪਣੇ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ (High security number plates) ਨਹੀਂ ਲਗਾਈਆਂ ਹਨ, ਉਹ ਸਾਵਧਾਨ ਰਹਿਣ। ਟਰੈਫਿਕ…
ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਛਿੜਿਆ ਵਿਵਾਦ
ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ…
कभी लोन लेकर खोली थी दुकान, आज 1000 करोड़ की कंपनी का मालिक
[ad_1] Vishal Mega Mart Owner Success Story: कभी लोन लेकर दुकान खोली थी, आज एक हजार करोड़ की कंपनी का…