ਚੰਡੀਗੜ੍ਹ, 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Cabinet Minister Dr. Baljit Kaur) ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ
