ਚੰਡੀਗੜ੍ਹ: ਗਣਤੰਤਰ ਦਿਵਸ (Republic Day) ਦੇ ਮੱਦੇਨਜ਼ਰ ਸੂਬੇ ਦੇ ਸਾਰੇ ਏ.ਡੀ.ਜੀ.ਪੀ. ਅਤੇ ਆਈ.ਜੀ ਰੈਂਕ ਦੇ ਅਧਿਕਾਰੀ ਫੀਲਡ ਵਿੱਚ ਆ ਗਏ ਹਨ ਅਤੇ ਉਨ੍ਹਾਂ ਨੂੰ ਸੌਂਪੇ ਗਏ ਖੇਤਰਾਂ ਵਿੱਚ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ ਹਨ। ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਹੋਰ ਮੰਤਰੀ ਸ਼ਾਮਲ ਹਨ, ਵਲੋਂ ਕੌਮੀ ਝੰਡੇ ਲਹਿਰਾਏ ਜਾਣ ਨੂੰ ਵੇਖਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਹੈੱਡਕੁਆਰਟਰ ਤੋਂ ਫੀਲਡ ‘ਚ ਭੇਜ ਦਿੱਤਾ ਹੈ।
ਗਣਤੰਤਰ ਦਿਵਸ ਦੇ ਮੱਦੇਨਜ਼ਰ ਫੀਲਡ ‘ਚ ਉਤਰੇ ਸੀਨੀਅਰ ਪੁਲਿਸ ਅਧਿਕਾਰੀ
