ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਨਵੇਂ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੇਅਰ ਦੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਕੌਂਸਲਰਾਂ ਨੂੰ ਵਟਸਐਪ ਰਾਹੀਂ ਸੰਦੇਸ਼ ਭੇਜਿਆ ਗਿਆ ਹੈ। ਚੋਣ ਅਧਿਕਾਰੀ ਅਨਿਲ ਮਸੀਹ ਦਾ ਬਿਮਾਰ ਹੋਣਾ ਇਸ ਚੋਣ ਨੂੰ ਰੱਦ ਹੋਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ‘ਆਪ’ ਅਤੇ ਕਾਂਗਰਸੀ ਆਗੂਆਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਬਾਰੇ ਕਾਂਗਰਸ ਦਾ ਕਹਿਣਾ ਹੈ ਕਿ ਉਹ ਅਦਾਲਤ ਤੱਕ ਪਹੁੰਚ ਕਰਨਗੇ।
Related Posts
ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਲਈ ਸਾਂਝੀ ਕੀਤੀ ਅਹਿਮ ਜਾਣਕਾਰੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਪੰਜਾਬ ਦੇ ਲੋਕਾਂ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਦਰਅਸਲ, ਮੁੱਖ ਮੰਤਰੀ ਨੇ…
भाजपा नेता संजय टंडन ने पूर्व उपप्रधानमंत्री लालकृष्ण आडवाणी को भारत रत्न मिलने पर दी बधाई
चंडीगढ़। Bharat Ratna to LK Advani: चंडीगढ़ प्रदेश भाजपा के पूर्व अध्यक्ष एवं हिमाचल प्रदेश भाजपा के सह प्रभारी संजय टंडन ने…
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (CM Bhgawant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ…