ਚੰਡੀਗੜ੍ਹ: ਚੰਡੀਗੜ੍ਹ (Chandigarh) ਦੇ ਸੈਕਟਰ 53 ਦੀ ਫਰਨੀਚਰ ਮਾਰਕੀਟ (furniture market) ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਅੱਗ ਲੱਗਣ ਕਾਰਨ ਦੁਕਾਨਾਂ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਧੀ ਦਰਜਨ ਦੇ ਕਰੀਬ ਦੁਕਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਇਲਾਕੇ ‘ਚ ਹਲਚਲ ਮਚਾ ਦਿੱਤੀ।
Related Posts
ਹੁਣ ਗਰੀਬਾਂ ਦਾ ਪੱਕਾ ਮਕਾਨ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ
ਨਵੀਂ ਦਿੱਲੀ : ਸਰਕਾਰ 2015 ਵਿੱਚ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਆਵਾਸ ਯੋਜਨਾ (Pradhan Mantri Awas Yojana) -ਸ਼ਹਿਰੀ ਲਈ ਲੋਨ ਸਬਸਿਡੀ ਸਕੀਮ ਦੀ ਤਰਜ਼…
ਗਤਕਾ ਪੰਜਾਬ ਸਟੇਟ ਖੇਡਾਂ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੀ ਝੰਡੀ, ਜਿੱਤੇ 29 ਮੈਡਲ-
ਮਾਲੇਰਕੋਟਲਾ 10 ਦਸੰਬਰ : ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ 67ਵੀਂ ਰਾਜ ਪੱਧਰੀ ਸਕੂਲੀ ਖੇਡਾਂ ਵਿੱਚੋਂ ਜ਼ਿਲ੍ਹਾ ਮਲੇਰਕੋਟਲਾ ਨੇ ਕੁੱਲ 29 ਮੈਡਲ ਜਿੱਤੇ, ਜਿਸ ਵਿੱਚ 15 ਗੋਲਡ, 05 ਸਿਲਵਰ ਅਤੇ 09 ਬਰਾਉਨਜ਼ ਮੈਡਲ ਹਨ। ਜ਼ਿਲ੍ਹਾ ਮਾਲੇਰਕੋਟਲਾ ਦੇ ਗਤਕਾ ਕਨਵੀਨਰ ਡਾ. ਪਰਮਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਸਕੱਤਰ ਕੋਚ ਨਪਿੰਦਰ ਸਿੰਘ ਨਿਮਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਤਕਾ ਵਿੱਚ ਜ਼ਿਲ੍ਹੇ ਦੇ ਖਿਡਾਰੀਆਂ ਨੇ ਆਪਣਾ ਦਬਦਬਾ ਕਾਇਮ ਰੱਖਦੇ ਹੋਏ ਸਟੇਟ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ- 14 ਟੀਮ ਡੈਮੋ ਵਿੱਚ ਲੜਕੀਆਂ ਨੇ ਪਹਿਲਾਂ ਸਥਾਨ,ਵਿਅਕਤੀਗਤ ਫ਼ਰੀ ਸੋਟੀ ਤੀਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਤੀਜਾ ਸਥਾਨ,ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਤੀਜਾ ਅਤੇ ਫ਼ਰੀ ਸੋਟੀ ਟੀਮ ਲੜਕੇ ਦੂਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਤੀਜਾ ਸਥਾਨ, ਅੰਡਰ-19 ਸਿੰਗਲ ਸੋਟੀ ਲੜਕੀਆਂ ਨੇ ਤੀਜਾ ਸਥਾਨ ਹਾਸਲ ਕੀਤਾ।ਅੰਡਰ-17 ਵਿਅਕਤੀਗਤ ਸਿੰਗਲ ਸੋਟੀ ਲੜਕਿਆਂ ਵਿੱਚੋਂ ਤੀਜਾ ਸਥਾਨ ਅਤੇ ਸਿੰਗਲ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਫ਼ਰੀ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਪਹਿਲਾਂ ਸਥਾਨ ਅਤੇ ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਦੂਜਾ ਸਥਾਨ ਅਤੇ ਅੰਡਰ-19 ਵਿਅਕਤੀਗਤ ਸਿੰਗਲ ਸੋਟੀ ਲੜਕੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਿਆ Post Views: 119
GST Return को लेकर बदल गया एक नियम, मोदी सरकार का छोटे दुकानदारों को नए साल का तोहफा
[ad_1] GST Return Filing Rules Changed For Small Taxpayers: आज से GST Return भरने का एक नियम बदल गया है।…