Sunday, September 14, 2025
Sunday, September 14, 2025

ਜਤਿੰਦਰ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਤੇ ਇੰਦਰਪਾਲ ਸਿੰਘ ਨੇ ਮੁੱਖ ਸੂਚਨਾ ਕਮਿਸ਼ਨਰ ਵਜੋਂ ਚੁੱਕੀ ਸਹੁੰ

Date:

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ (Banwarilal Purohit) ਨੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਮ ਸ਼ੰਕਰ ਜਿੰਪਾ ਤੇ ਗੁਰਮੀਤ ਸਿੰਘ ਖੁੱਡੀਆ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ ਕੇ ਸਿੰਘ, ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਸਿੰਘ ਪੰਨੂੰ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਗੁਰਪ੍ਰਤਾਪ ਸਿੰਘ ਮਾਨ, ਸੁਪ੍ਰੀਤ ਘੁੰਮਣ ਤੇ ਹਰਮੋਹਨ ਕੌਰ ਸੰਧੂ, ਰਾਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਤੇ ਅੰਮ੍ਰਿਤ ਪ੍ਰਤਾਪ ਸਿੰਘ ਸੇਖੋਂ ਤੋਂ ਇਲਾਵਾ ਸਿਵਲ ਤੇ ਪੁਲਿਸ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਵ ਨਿਯੁਕਤ ਚੇਅਰਮੈਨ ਤੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਮੌਜੂਦ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

भाजपा कठिन घड़ी में भी लाशों पर राजनीति कर रही है – वित्त मंत्री

चंडीगढ़ / नंगल, 14 सितम्बर - पंजाब के वित्त...