ਜਲੰਧਰ : ਜਲੰਧਰ-ਅੰਮ੍ਰਿਤਸਰ ਹਾਈਵੇਅ (Jalandhar-Amritsar Highway) ‘ਤੇ ਅੱਧੀ ਦਰਜਨ ਦੇ ਕਰੀਬ ਲਗਜ਼ਰੀ ਗੱਡੀਆਂ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ-ਅੰਮ੍ਰਿਤਸਰ ਕੌਮੀ ਮਾਰਗ ’ਤੇ ਜ਼ਿੰਦਾ ਫਾਟਕ ਨੇੜੇ ਸੀ.ਜੀ.ਐਸ. ਸਕੂਲ ਦੇ ਸਾਹਮਣੇ ਸਥਿਤ ਤ੍ਰੇਹਰ ਆਟੋ ਕਾਰ ਮਾਰਕੀਟ ਵਿੱਚ ਪਹਿਲਾਂ ਇੱਕ ਔਡੀ ਕਾਰ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਇੱਕ-ਇੱਕ ਕਰਕੇ ਪੰਜ ਗੱਡੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ। ਇਸ ਘਟਨਾ ਵਿੱਚ 5 ਵਾਹਨ ਸੜ ਗਏ। ਕਈ ਹੋਰ ਵਾਹਨ ਵੀ ਨੁਕਸਾਨੇ ਗਏ ਹਨ।
Related Posts
ਵਿਧਾਇਕ ਮਾਲੇਰਕੋਟਲਾ ਨੇ 25 ਪਿੰਡਾਂ ਅਤੇ ਸ਼ਹਿਰਾਂ ਦੇ ਸਪੋਰਟਸ ਕਲੱਬਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ
ਮਾਲੇਰਕੋਟਲਾ 15 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਗਵਾਈ ਵਿੱਚ ਸਪੋਰਟਸ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ…
ਲੋਕਾਂ ਨੂੰ ਕੇਂਦਰੀ ਯੋਜਨਾਵਾਂ ਦਾ 100 ਫੀਸਦੀ ਲਾਭ ਮੁਹਈਆ ਕਰਵਾਉਣ ਲਈ ਜ਼ਿਲ੍ਹੇ ‘ਚ ਕੱਢੀ ਜਾਵੇਗੀ ਵਿਕਸਤ ਭਾਰਤ ਸੰਕਲਪ ਯਾਤਰਾ
ਮਾਲੇਰਕੋਟਲਾ 02 ਦਸੰਬਰ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਕੇਂਦਰੀ ਲੋਕ ਭਲਾਈ ਯੋਜਨਾਵਾਂ ਦਾ ਲਾਭ 100 ਫੀਸਦੀ…
ਹਰਿਆਣਾ ਕੈਬਨਿਟ ਦੀ ਬੈਠਕ ‘ਚ ਬਜਟ ਸੈਸ਼ਨ ਦੀ ਤਰੀਕ ਤੈਅ
ਚੰਡੀਗੜ੍ਹ : ਰਾਜਧਾਨੀ ਚੰਡੀਗੜ੍ਹ (Chandigarh) ਵਿੱਚ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਬਜਟ ਸੈਸ਼ਨ ਦੀਆਂ ਤਰੀਕਾਂ ਦਾ…