ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਲੇਰਕੋਟਲਾ, 6 ਦਸੰਬਰ :

                   ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਡੀ.ਜੀ.ਪੀ.ਪੰਜਾਬ ਗੌਰਵ ਯਾਦਵ ਆਈ.ਪੀ.ਐਸ ਦੀ ਅਗਵਾਈ ਹੇਠ ਮਾਲੇਰਕੋਟਲਾ ਪੁਲਿਸ ਨੇ ਅੱਜ ਆਪਣੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਇੱਕ ਵਿਸ਼ਾਲ ਸਾਈਕਲ ਰੈਲੀ ( “ਨਸ਼ੇ ਨੂੰ ਨਾ ਕਹੋ, ਜੀਵਨ ਨੂੰ ਹਾਂ ਕਹੋ”) ਦਾ ਆਯੋਜਨ ਕੀਤਾ, ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤ ਕਰਨ ਦੇ ਨਾਲ-ਨਾਲ ਸਿਹਤਮੰਦ ਜੀਵਨ ਸ਼ੈਲੀ ਜੀਨ ਲਈ ਪ੍ਰੇਰਿਤ ਕੀਤਾ।ਇਸ ਸਾਈਕਲ ਰੈਲੀ ਵਿੱਚ ਹਰ ਉਮਰ ਵਰਗ ਦੇ ਕਰੀਬ 500 ਤੋਂ ਵੱਧ ਸ਼ਹਿਰ ਨਿਵਾਸੀਆਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ।ਇਸ ਸਾਈਕਲੋਥੌਨ ਨੂੰ ਸਥਾਨਕ ਡਾ. ਜ਼ਾਕਿਰ ਹੁਸੈਨ ਸਟੇਡੀਅਮ, ਮਲੇਰਕੋਟਲਾ ਤੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੇ ਹਰੀ ਝੰਡੀ ਦੇ ਰਵਾਨਾ ਕੀਤਾ । ਇਹ ਸਾਈਕਲੋਥੌਨ ਬੱਤਾ ਚੌਂਕ, ਕੇਲੋਂ ਗੇਟ, ਰਾਏਕੋਟ ਪੁਲ, ਮਾਨਾ ਗੇਟ, ਵੱਡੀ ਈਦਗਾਹ, 786 ਚੌਂਕ, ਲੁਧਿਆਣਾ ਬਾਈਪਾਸ, ਸਰੋਦ ਚੌਂਕ, ਜਰਗ ਚੌਂਕ, ਗਰੇਵਾਲ ਚੌਂਕ, ਟਰੱਕ ਯੂਨੀਅਨ ਤੋਂ ਹੁੰਦਾ ਹੋਇਆ ਵਾਪਸ ਜਾਕਿਰ ਹੁਸੈਨ ਸਟੇਡੀਅਮ ਵਿਖੇ ਸਮਾਪਤ ਹੋਇਆ।

          ਇਸ ਮੌਕੇ ਆਮ ਲੋਕਾਂ ਤੋਂ ਇਲਾਵਾ ਮਾਲੇਰਕੋਟਲਾ ਪੁਲਿਸ ਦੇ ਮੁਲਾਜ਼ਮਾਂ ਸਮੇਤ ਐਸ.ਪੀ ਹੈੱਡਕੁਆਰਟਰ ਸਵਰਨਜੀਤ ਕੌਰ, ਐਸ.ਪੀ ਡਿਟੈਕਟਿਵ ਜਗਦੀਸ਼ ਬਿਸ਼ਨੋਈ, ਡੀ.ਐਸ.ਪੀ ਸਬ-ਡਵੀਜ਼ਨ ਮਾਲੇਰਕੋਟਲਾ ਕੁਲਦੀਪ ਸਿੰਘ, ਡੀ.ਐਸ.ਪੀ ਸਬ-ਡਵੀਜ਼ਨ ਅਹਿਮਦਗੜ੍ਹ ਦਵਿੰਦਰ ਸਿੰਘ ਸੰਧੂ, ਡੀ.ਐਸ.ਪੀ ਸਬ-ਡਵੀਜ਼ਨ ਅਮਰਗੜ੍ਹ ਜਤਿਨ ਬਾਂਸਲ, ਡੀ.ਐਸ.ਪੀ ਸਪੈਸ਼ਲ ਬਰਾਂਚ ਪਰਮਜੀਤ ਸਿੰਘ ਬੈਂਸ, ਡੀਐਸਪੀ ਨਾਰਕੋਟਿਕਸ ਪਰਵੀਰ ਸੈਣੀ ਅਤੇ ਥਾਣਾ ਸਿਟੀ-1 ਦੇ ਐਸਐਚਓ ਯਾਦਵਿੰਦਰ ਸਿੰਘ, ਸਿਟੀ-2 ਸਾਹਿਬ ਸਿੰਘ ਅਤੇ ਅਮਰਗੜ੍ਹ ਇੰਦਰਜੀਤ ਸਿੰਘ ਸ਼ਾਮਿਲ ਸਨ।

Leave a Reply

Your email address will not be published. Required fields are marked *