ਚੰਡੀਗੜ੍ਹ: ਹਰਿਆਣਾ ਸਰਕਾਰ (Haryana government) ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਜਿਨ੍ਹਾਂ ਦੋਸ਼ੀਆਂ ਨੂੰ 10 ਸਾਲ ਜਾਂ ਇਸ ਤੋਂ ਵੱਧ ਉਮਰ ਕੈਦ ਦੀ ਸਜ਼ਾ ਹੋਈ ਹੈ, ਉਨ੍ਹਾਂ ਨੂੰ 60 ਦਿਨਾਂ ਦੀ ਛੋਟ ਦਿੱਤੀ ਜਾਵੇਗੀ। ਜਿਸ ਕਾਰਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (Ram Rahim) ਨੂੰ ਵੀ ਫਾਇਦਾ ਹੋਵੇਗਾ। ਸਰਕਾਰ ਦੇ ਇਸ ਫ਼ੈਸਲੇ ਕਾਰਨ ਰਾਮ ਰਹੀਮ 10 ਦਿਨ ਹੋਰ ਜੇਲ੍ਹ ਤੋਂ ਬਾਹਰ ਰਹੇਗਾ।
ਦੱਸ ਦੇਈਏ ਕਿ ਰਾਮ ਰਹੀਮ ਕੁਝ ਦਿਨ ਪਹਿਲਾਂ ਹੀ 50 ਦਿਨਾਂ ਲਈ ਪੈਰੋਲ ‘ਤੇ ਬਾਹਰ ਆਇਆ ਸੀ। ਸਜ਼ਾ ਮਿਲਣ ਤੋਂ ਬਾਅਦ ਰਾਮ ਰਹੀਮ ਨੂੰ 9ਵੀਂ ਵਾਰ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਨੂੰ ਯੌਨ ਸ਼ੋਸ਼ਣ ਅਤੇ ਹੱਤਿਆ ਦੇ ਦੋ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਹ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਕੈਦ ਕੱਟ ਰਿਹਾ ਹੈ।