ਨਗਰ ਕੀਰਤਨ ‘ਚ ਸੇਵਾ ਕਰ ਰਹੇ ਗ੍ਰੰਥੀ ਸਿੰਘ ਨਾਲ ਵਾਪਰਿਆ ਦਰਦਨਾਕ ਹਾਦਸਾ

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਡਾਲਾ ਗ੍ਰੰਥੀਆਂ ਵਿੱਚ ਇੱਕ ਦੁਖਦਾਈ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਨੂੰ ਲੈ ਕੇ ਜਾ ਰਹੀ ਟਰਾਲੀ ‘ਤੇ ਬਿਜਲੀ ਦੀ ਤਾਰ ਡਿੱਗ ਗਈ ਅਤੇ ਅਚਾਨਕ ਕਰੰਟ ਲੱਗ ਗਿਆ, ਜਿਸ ਨਾਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਵਿੰਦਰ ਸਿੰਘ ਦਾ 23 ਸਾਲਾ ਨੌਜਵਾਨ ਪੁੱਤਰ ਬਿਕਰਮਜੀਤ ਸਿੰਘ ਜੋ ਕਿ ਟਰਾਲੀ ਦੇ ਨਾਲ-ਨਾਲ ਨੰਗੇ ਪੈਰ ਪੈਦਲ ਚੱਲਦਾ ਹੋਇਆ ਪ੍ਰਸ਼ਾਦ ਵਰਤਾਉਣ ਦੀ ਸੇਵਾ ਕਰ ਰਿਹਾ ਸੀ, ਉਸ ਨੂੰ ਜ਼ਬਰਦਸਤ ਕਰੰਟ ਲੱਗ ਗਿਆ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਦੌਰਾਨ ਟਰਾਲੀ ‘ਤੇ ਬੈਠੇ ਕੁਝ ਨੌਜਵਾਨ ਨੌਕਰਾਂ ਨੂੰ ਬਿਜਲੀ ਦਾ ਝਟਕਾ ਲੱਗਾ ਪਰ ਉਹ ਵਾਲ-ਵਾਲ ਬਚ ਗਏ। ਇਸ ਤੋਂ ਬਾਅਦ ਸੇਵਾਦਾਰਾਂ ਅਤੇ ਸਥਾਨਕ ਲੋਕਾਂ ਨੇ ਬਿਕਰਮਜੀਤ ਸਿੰਘ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਹਾਦਸੇ ਨੂੰ ਲੈ ਕੇ ਪੂਰੇ ਇਲਾਕੇ ਵਿਚ ਸੋਗ ਦਾ ਮਾਹੌਲ ਹੈ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਜਿਸ ਦੀ ਉਮਰ 23 ਸਾਲ ਸੀ।

ਪਰਿਵਾਰ ਵੀ ਗੁਰਸਿੱਖ ਹੈ ਅਤੇ ਬਿਕਰਮ ਵੀ ਗੁਰੂ ਘਰ ਵਿਚ ਸੇਵਾ ਕਰਦਾ ਸੀ। ਅੱਜ ਵੀ ਸੇਵਾ ਵਜੋਂ ਉਹ ਪਾਲਕੀ ਸਾਹਿਬ ਦੀ ਟਰਾਲੀ ‘ਤੇ ਹੱਥ ਰੱਖ ਕੇ ਨਗਰ ਕੀਰਤਨ ‘ਚ ਚੱਲ ਰਹੇ ਸਨ। ਜਦੋਂ ਬਿਜਲੀ ਦੀ ਤਾਰ ਡਿੱਗੀ ਤਾਂ ਇਸਦਾ ਹੱਥ ਟਰਾਲੀ ਨਾਲ ਹੋਣ ਕਰਕੇ ਇਸਦੀ ਮੌਕੇ ‘ਤੇ ਹੀ ਮੋਤ ਹੋ ਗਈ।

www.news24help.com

Leave a Reply

Your email address will not be published. Required fields are marked *