Sunday, August 17, 2025
Sunday, August 17, 2025

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ SIT ਦਾ ਗਠਨ

Date:

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Singh Mann) ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (Special Investigation Team) (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।

ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ। ਐਸਆਈਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿੱਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

जम्मू-कश्मीर के कठुआ में 3 जगह बादल फटा:7 लोगों की मौत,

जम्मू-कश्मीर और हिमाचल प्रदेश में रविवार सुबह बादल फटा...