ਮਾਲੇਰਕੋਟਲਾ 01 ਦਸੰਬਰ :
ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ ।ਜਿਸ ਤਹਿਤ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਰਕਾਰੀ ਹਾਈ ਸਕੂਲ ਭੂਦਨ ਮਾਲੇਰਕੋਟਲਾ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ “ਮੇਰੀ ਵੋਟ,ਮੇਰਾ ਅਧਿਕਾਰ” ਸਿਸਕ ਅਧੀਨ ਕਰਵਾਏ ਗਏ ।
ਇਸ ਮੌਕੇ ਸਹਾਇਕ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਫੋ਼ਟੋ ਵੋਟਰ ਸੂਚੀਆਂ ਦਾ ਕੰਮ 09 ਦਸੰਬਰ 2023 ਤੱਕ ਚੱਲ ਰਿਹਾ ਹੈ। ਇਸ ਦੌਰਾਨ ਹਰ ਯੋਗ ਵਿਅਕਤੀ, ਜਿਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ:06 ਭਰ ਕੇ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।