ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਹੈ। ਗੁਰਮੀਤ ਸਿੰਘ ਮੀਤ ਹੇਅਰ ਕੋਲ ਕਈ ਵਿਭਾਗ ਵਾਪਸ ਲਏ ਗਏ ਹਨ। ਉਨ੍ਹਾਂ ਕੋਲ ਸਿਰਫ ਇੱਕ ਵਿਭਾਗ ਖੇਡ ਵਿਭਾਗ ਹੀ ਰਹਿ ਗਿਆ ਹੈ।ਚੰਡੀਗੜ੍ਹ- ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਹੈ। ਗੁਰਮੀਤ ਸਿੰਘ ਮੀਤ ਹੇਅਰ ਕੋਲ ਕਈ ਵਿਭਾਗ ਵਾਪਸ ਲਏ ਗਏ ਹਨ। ਉਨ੍ਹਾਂ ਕੋਲ ਸਿਰਫ ਇੱਕ ਵਿਭਾਗ ਖੇਡ ਵਿਭਾਗ ਹੀ ਰਹਿ ਗਿਆ ਹੈ। ਦੱਸ ਦਈਏ ਕਿ ਚੇਤਨ ਸਿੰਘ ਜੌੜਾ ਮਾਜਰਾ ਦਾ ਕੱਦ ਵੱਧ ਗਿਆ ਹੈ। ਚੇਤਨ ਸਿੰਘ ਜੋੜਾ ਮਾਜਰਾ ਨੂੰ ਮਾਈਨਿੰਗ ਵਿਭਾਗ ਦਿੱਤਾ ਗਿਆ ਹੈ। ਚੇਤਨ ਸਿੰਘ ਜੋੜਾ ਮਾਜਰਾ ਕੋਲ 7 ਵਿਭਾਗ ਹੋ ਗਏ ਹਨ।
ਹੁਣ ਮੀਤ ਹੇਅਰ ਖੇਡ ਐਂਡ ਯੂਥ ਸਰਵਿਸ ਵਿਭਾਗ ਹੀ ਰਹਿ ਗਿਆ ਹੈ। ਇਸੇ ਤਰ੍ਹਾਂ ਚੇਤਨ ਸਿੰਘ ਜੋੜਾਮਾਜਰਾ ਕੋਲ ਡਿਫੈਂਸ ਸਰਵਿਸ ਵੈਲਫੇਅਰ, ਸੁਤੰਤਰਤਾ ਸੈਨਾਨੀ, ਹੋਰਟੀਕਲਚਰ ਵਿਭਾਗ, ਮਾਈਨਿੰਗ ਵਿਭਾਗ,ਸੂਚਨਾ ਅਤੇ ਪਬਲਿਕ ਰਿਲੇਸ਼ਨ ਵਿਭਾਗ, ਵਾਟਰ ਰਿਸੋਰਸਿਸ ਵਿਭਾਗ, ਕਨਵਰਸ਼ਨ ਆਫ ਲੈਂਡ ਐਂਡ ਵਾਟਰ ਵਿਭਾਗ ਦੇ ਦਿੱਤਾ ਹੈ।
ਇਸੇ ਤਰ੍ਹਾਂ ਸੀਐਮ ਭਗਵੰਤ ਸਿੰਘ ਮਾਨ ਕੋਲ ਹੁਣ 11 ਵਿਭਾਗ ਹਨ। ਦੱਸ ਦਈਏ ਕਿ ਪਹਿਲਾਂ ਗੁਰਮੀਤ ਮੀਤ ਹੇਅਰ ਕੋਲ ਸਾਇੰਸ ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਸੀ, ਜੋ ਹੁਣ ਸੀਐਮ ਮਾਨ ਕੋਲ ਚਲਾ ਗਿਆ ਹੈ।