ਸ਼੍ਰੀ ਮੁਕਤਸਰ ਸਾਹਿਬ: ਪੰਜਾਬ ‘ਚ ‘ਆਪ’ ਨੇਤਾ (AAP leader) ‘ਤੇ ਗੋਲੀਬਾਰੀ ਹੋਣ ਦੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ ਮੁਕਤਸਰ ਸਾਹਿਬ ‘ਚ ‘ਆਪ’ ਦੇ ਬਲਾਕ ਪ੍ਰਧਾਨ ਕਿਰਪਾਲ ਸਿੰਘ (Kirpal Singh) ‘ਤੇ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਉਹ ਮਾਮੂਲੀ ਜ਼ਖਮੀ ਹੋ ਗਏ ਅਤੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਸਕੂਲ ‘ਚ ਆਂਗਣਵਾੜੀ ਸੈਂਟਰ ਦਾ ਕਮਰਾ ਬਣਾਉਣ ਦਾ ਮਾਮਲਾ ਹੈ, ਜਿਸ ਨੂੰ ਲੈ ਕੇ ਗੋਲੀਬਾਰੀ ਕੀਤੀ ਗਈ ਹੈ।