ਚੰਡੀਗੜ੍ਹ: ਪੰਜਾਬ (Punjab) ਦੇ ਲੋਕਾਂ ਨੂੰ ਹੱਡ ਭੰਨਵੀਂ ਠੰਡ ਤੋਂ ਕੁਝ ਰਾਹਤ ਮਿਲੀ ਹੈ ਕਿਉਂਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਲੰਬੇ ਸਮੇਂ ਬਾਅਦ ਧੁੱਪ ਨਿਕਲੀ ਹੈ। ਇਸ ਧੁੱਪ ਨੇ ਬੇਸ਼ੱਕ ਠੰਢ ਤੋਂ ਕੁਝ ਨਿੱਘ ਜ਼ਰੂਰ ਦਿੱਤਾ ਹੈ ਪਰ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਜੇ ਵੀ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 10 ਦਿਨਾਂ ‘ਚ ਮੌਸਮ ‘ਚ ਬਦਲਾਅ ਹੋਵੇਗਾ।
ਪੰਜਾਬ ‘ਚ ਧੁੱਪ ਨੇ ਲੋਕਾਂ ਨੂੰ ਦਿੱਤੀ ਰਾਹਤ, ਜਾਣੋ ਆਉਣ ਵਾਲੇ ਦਿਨਾਂ ‘ਚ ਮੌਸਮ ਦਾ ਹਾਲ
