Friday, August 8, 2025
Friday, August 8, 2025

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, ਦੋ ਵਿਅਕਤੀ ਗ੍ਰਿਫ਼ਤਾਰ

Date:

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ (Punjab Police) ਵੱਲੋਂ ਅੱਜ ਅਮਰੀਕਾ ਅਧਾਰਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਮਹਿੰਦਰਪਾਲ ਸਿੰਘ ਵਾਸੀ ਮਾਡਲ ਟਾਊਨ, ਹੁਸ਼ਿਆਰਪੁਰ ਅਤੇ ਸੌਰਵ ਸ਼ਰਮਾ ਵਾਸੀ ਪੰਜ ਪਿੱਪਲੀ ਚੰਦ ਨਗਰ, ਹੁਸ਼ਿਆਰਪੁਰ ਵਜੋਂ ਕੀਤੀ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦੀ ਹੁੰਡਈ ਆਈ-20 ਕਾਰ (ਪੀ.ਬੀ.91ਜੇ 5186) ਜਿਸ ਵਿੱਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜਸਮੀਤ ਲੱਕੀ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿ ਤਸਕਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕਰ ਲਈ ਹੈ ਅਤੇ ਉਹ ਇਹ ਖੇਪ ਕਿਸੇ ਵਿਅਕਤੀ ਤੱਕ ਪਹੁੰਚਾਉਣ ਜਾ ਰਹੇ ਹਨ, ਇਸ ਸੂਚਨਾ ‘ਤੇ ਕਾਰਵਾਈ ਕਰਦਿਆਂ ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਆਈ.ਪੀ.ਐਸ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼-3 ਦੀਆਂ ਪੁਲਿਸ ਟੀਮਾਂ ਨੇ ਅਟਾਰੀ ਰੋਡ ਸਥਿਤ ਪਿੰਡ ਬੁਰਜ ਦੇ ਖੇਤਰ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਕੀਤੀ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਖੇਪ ਪ੍ਰਾਪਤ ਕਰਨ ਉਪਰੰਤ ਆਪਣੀ ਆਈ-20 ਕਾਰ ਵਿੱਚ ਉਡੀਕ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਉਕਤ ਮੁਲਜ਼ਮ ਅਮਰੀਕਾ ਅਧਾਰਿਤ ਤਸਕਰ ਜਸਮੀਤ ਲੱਕੀ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। ਸੀ.ਪੀ. ਭੁੱਲਰ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਨਸ਼ੀਲੇ ਪਦਾਰਥਾਂ ਦੀ ਖਰੀਦੀ ਗਈ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਐਫਆਈਆਰ ਨੰ. 260 ਮਿਤੀ 26.11.2023 ਨੂੰ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 23, 25 ਅਤੇ 29 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

हरियाणा CM के आवास पहुंचे पूर्व राष्ट्रपति कोविंद:रक्षाबंधन पर सुमन सैनी ने बांधी राखी

चंडीगढ़-हरियाणा के मुख्यमंत्री नायब सिंह सैनी के चंडीगढ़ स्थित...

Baramulla में आतंकी ठिकाना ध्वस्त, पुलिस को मिली बड़ी कामयाबी

  बारामूला : एक विशेष सूचना के आधार पर बारामूला...

कैबिनेट मीटिंग में लिए गए 5 बड़े फैसले, उज्ज्वला योजना से लेकर LPG सब्सिडी को दी मंजूरी

  नेशनल : प्रधानमंत्री नरेंद्र मोदी की अध्यक्षता में केंद्रीय...