Wednesday, August 13, 2025
Wednesday, August 13, 2025

ਪੰਜਾਬ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਅਹਿਮ ਖ਼ਬਰ

Date:

ਲੁਧਿਆਣਾ: ਲੋਕ ਸਭਾ ਚੋਣਾਂ (Lok Sabha elections) ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਲੰਮੇ ਸਮੇਂ ਤੋਂ ਇੱਕੋ ਪੋਸਟ ’ਤੇ ਬੈਠੇ ਪੁਲਿਸ ਅਧਿਕਾਰੀਆਂ ਨੂੰ ਚੋਣਾਂ ਦੇ ਮੌਸਮ ਦੌਰਾਨ ਆਪਣੀਆਂ ਕੁਰਸੀਆਂ ਛੱਡਣੀਆਂ ਪੈਣਗੀਆਂ। ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੁਲਿਸ ਵਿਭਾਗ ਦੇ ਤਬਾਦਲਿਆਂ ਲਈ ਹੋਮਵਰਕ ਸ਼ੁਰੂ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਤੋਂ ਉਨ੍ਹਾਂ ਪੁਲਿਸ ਅਧਿਕਾਰੀਆਂ, ਜੀ.ਈ.ਓਜ਼, ਐਸ.ਐਚ.ਓਜ਼ ਦਾ ਵੇਰਵਾ ਮੰਗਿਆ ਹੈ ਜੋ ਪਿਛਲੇ ਚਾਰ ਸਾਲਾਂ ਤੋਂ ਉਸੇ ਜ਼ਿਲ੍ਹੇ ਜਾਂ ਗ੍ਰਹਿ ਸ਼ਹਿਰ ਵਿੱਚ ਤਾਇਨਾਤ ਹਨ। ਇਸ ਤੋਂ ਇਲਾਵਾ ਪਤਾ ਲੱਗਾ ਹੈ ਕਿ ਕਮਿਸ਼ਨ ਨੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸਾਂ ਦੇ ਵੇਰਵੇ ਵੀ ਮੰਗੇ ਹਨ।

ਇਸ ਦੌਰਾਨ ਆਮ ਕਰ ਕੇ ਪੁਲਿਸ ’ਤੇ ਇਹ ਵੀ ਦੋਸ਼ ਲਗਦੇ ਹਨ ਕਿ ਉਹ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦਾ ਯਤਨ ਕਰਦੇ ਹਨ। ਚੋਣਾਂ ਦੇ ਦਿਨਾਂ ’ਚ ਪੁਲਿਸ ਖ਼ਿਲਾਫ਼ ਉਮੀਦਵਾਰਾਂ ਵੱਲੋਂ ਆਮ ਕਰ ਕੇ ਇਸੇ ਤਰ੍ਹਾਂ ਦੀਆਂ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ। ਲਿਹਾਜ਼ਾ, ਅਜਿਹੇ ਕਿਸੇ ਵੀ ਵਿਵਾਦ ਤੋਂ ਬਚਣ ਲਈ ਕਮਿਸ਼ਨ ਨੇ ਹੁਣ ਤੋਂ ਹੀ ਹੋਮਵਰਕ ਸ਼ੁਰੂ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਕ ਵਾਰ ਇਹ ਬਿਓਰਾ ਹੋ ਜਾਣ ਤੋਂ ਬਾਅਦ ਜਲਦ ਥੋਕ ’ਚ ਪੁਲਿਸ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਹੋਣਗੀਆਂ। ਇਸੇ ਹੀ ਤਰ੍ਹਾਂ ਲੁਧਿਆਣਾ ਕਮਿਸ਼ਨਰੇਟ ’ਚ ਵੀ ਅਜਿਹੇ ਪੁਲਿਸ ਅਧਿਕਾਰੀਆਂ, ਜੀ. ਓਸ, ਐੱਸ. ਐੱਚ. ਓ., ਦੀ ਲਿਸਟ ਤਿਆਰ ਹੋਣੀ ਸ਼ੁਰੂ ਹੋ ਗਈ ਹੈ, ਜੋ ਪਿਛਲੇ 4 ਸਾਲ ਤੋਂ ਲੁਧਿਆਣਾ ’ਚ ਹਨ ਅਤੇ ਜਿਨ੍ਹਾਂ ਦਾ ਹੋਮ ਟਾਊਨ ਲੁਧਿਆਣਾ ਹੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

बिहार के भागलपुर में 100 घर गंगा में डूबे:; 5 राज्यों में फ्लैश फ्लड का खतरा

  नई दिल्ली---उत्तर प्रदेश-बिहार में जमकर बारिश हो रही है।...

Punjab में बाढ़ का खतरा बढ़ा! छोड़ा गया हजारों क्यूसिक पानी

  फिरोजपुर: हिमाचल प्रदेश और आसपास के पहाड़ी राज्यों में...

पंजाब में CM भगवंत मान ने नशों के खिलाफ छेड़ा महायुद्ध, किया यह बड़ा दावा

    जालंधर/पटियाला/चंडीगढ़  : पंजाब के मुख्यमंत्री भगवंत मान ने दावा...

सुखपाल खैहरा को हाईकोर्ट से बड़ा झटका, कभी भी हो सकती है गिरफ्तारी!

    पंजाब  : कांग्रेस विधायक सुखपाल सिंह खैहरा को पंजाब...