ਮਾਲੇਰਕੋਟਲਾ 10 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜਿੰਦਰ ਸਿੰਘ ਰਾਏ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ ਦੀ ਪ੍ਰਧਾਨਗੀ ਹੇਠ ਸੈਸ਼ਨ ਡਵੀਜ਼ਨ, ਮਾਲੇਰਕੋਟਲਾ ਵਿਖੇ ਪਿਛਲੇ ਦਿਨੀਂ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ (ਰੈਵੀਨਿਊ) ਕੇਸ ਲਏ ਗਏ । ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਦੀ ਅਗਵਾਈ ਵਿੱਚ ਕੋਰਟ ਕੰਪਲੈਕਸ ਵਿਖੇ ਦੋ ਬੈਂਚ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਹਸਨਦੀਪ ਸਿੰਘ ਬਾਜਵਾ ਅਤੇ ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਸੁਰੇਸ਼ ਕੁਮਾਰ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ । Post Views: 221