ਪੰਜਾਬ ਸਰਕਾਰ ਨੇ ਆਂਗਣਵਾੜੀ ਨੂੰ ਜਾਰੀ ਕੀਤੇ ਕਰੋੜਾਂ ਰੁਪਏ

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਆਪਣੇ ਉਪਰਾਲੇ ਜਾਰੀ ਰੱਖੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ. ਸੀ. ਡੀ. ਐੱਸ. ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।

Leave a Reply

Your email address will not be published. Required fields are marked *