7 ਜਨਵਰੀ 2024: ਪੰਜਾਬ ‘ਚ ਸੀਤ ਲਹਿਰ ਦਾ ਕਹਿਰ ਹਜੇ ਵੀ ਜਾਰੀ ਹੈ| ਸ਼ੁੱਕਰਵਾਰ ਨੂੰ ਹੀ ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ, ਸੂਬੇ ‘ਚ ਧੁੰਦ ਕਾਰਨ ਸਵੇਰੇ ਕਈ ਸੜਕਾਂ ‘ਤੇ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ, ਜਿਸ ਕਾਰਨ ਵਾਹਨ ਰੇਂਗਦੇ ਨਜ਼ਰ ਆਏ,ਸੂਬੇ ‘ਚ ਬੀਤੇ ਦਿਨ ਕੁਝ ਸਮਾਂ ਨਿਕਲੀ ਧੁੱਪ ਕਾਰਨ ਵੱਧ ਤੋਂ ਵੱਧ ਤਾਪਮਾਨ ‘ਚ 1.1 ਡਿਗਰੀ ਦਾ ਵਾਧਾ ਹੋਇਆ ਪਰ ਫਿਰ ਵੀ ਇਹ ਆਮ ਨਾਲੋਂ 7.4 ਡਿਗਰੀ ਘੱਟ ਰਿਹਾ ਹੈ, ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ, ਇਸ ਦੇ ਨਾਲ ਹੀ ਅੱਜ ਅਤੇ ਭਲਕੇ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ , ਮੌਸਮ ਵਿਭਾਗ ਮੁਤਾਬਕ ਮੀਂਹ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਹੇਠਾਂ ਜਾਣ ਦੀ ਸੰਭਾਵਨਾ ਹੈ|
Related Posts
स्वच्छता सर्वे में चंडीगढ़ की 11वीं रैंकिंग; दिल्ली से भी पीछे, देश में इंदौर ‘सबसे स्वच्छ शहर’, सूरत भी Rank-1 पर, नवी मुंबई तीसरे पर
वार्षिक स्वच्छता सर्वेक्षण-2023 की लिस्ट में चंडीगढ़ को 11वीं रैंकिंग मिली है। स्वच्छता सर्वेक्षण-2022 में चंडीगढ़ की 12वीं रैंकिंग थी।…
ਠੰਢ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਨੂੰ ਜਾਰੀ ਕੀਤੇ ਇਹ ਹੁਕਮ
ਲੁਧਿਆਣਾ : ਕੜਾਕੇ ਦੀ ਸਰਦੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ‘ਚ 14 ਤਰੀਕ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।…
ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ – ਸਿਹਤ ਮੰਤਰੀ
ਮਾਲੇਰਕੋਟਲਾ, 26 ਨਵੰਬਰ : ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਦੇ ਨਿਰਮਾਣ ਦਾ ਕਾਰਜ ਜਲਦੀ ਹੀ ਸ਼ੁਰੂ ਹੋਵੇਗਾ। ਨਵਾਂ ਮੈਡੀਕਲ ਕਾਲਜ ਪੰਜਾਬ ਅਤੇ ਖਾਸ ਤੌਰ ‘ਤੇ ਇਸ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਦੇ ਕੇ ਪੰਜਾਬ ਵਿੱਚ ਡਾਕਟਰਾਂ ਦੀ ਕਮੀ ਪੂਰੀ ਕਰੇਗਾ। ਇਸ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਕੋਲ ਰਹਿ ਕੇ ਪੜਨ ਦਾ ਮੌਕਾ ਮਿਲੇਗਾ ।ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਵਿਖੇ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲੈਣ ਉਪਰੰਤ ਦਸਮੇਸ਼ ਚੈਰੀਟੇਬਲ ਟਰੱਸਟ ਮਾਲੇਰਕੋਟਲਾ ਵੱਲੋਂ ਲਗਾਏ ਮੈਡੀਕਲ ਚੈਕ ਅੱਪ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬੁਨਿਆਦੀ ਸਿਹਤ ਢਾਂਚੇ (ਹੈਲਥਕੇਅਰ ਮਾਡਲ) ‘ਆਮ ਆਦਮੀ ਕਲੀਨਿਕਸ’ਨੂੰ ਨੈਰੋਬੀ ਵਿਖੇ ਹੋਏ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਅੰਤਰਰਾਸ਼ਟਰੀ ਮਾਨਤਾ ਮਿਲਣਾ ਸਮੁੱਚੇ ਦੇਸ਼ ਵਾਸਤੇ ਮਾਣਮੱਤੀ ਗੱਲ ਹੈ । ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ ਜਿਹਨਾਂ ਵਿੱਚੋਂ ਸ਼ਹਿਰੀ ਖੇਤਰਾਂ ਵਿੱਚ 236 ਅਤੇ ਗ੍ਰਾਮੀਣ ਖੇਤਰਾਂ ਵਿੱਚ 428 ਕਲੀਨਿਕ ਕਾਰਜਸ਼ੀਲ ਹਨ । ਇਨ੍ਹਾਂ ਕਲੀਨਿਕਾਂ ‘ਤੇ ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। Post Views: 95