ਪੰਜਾਬ ਦੇ ਸਕੂਲਾਂ ਵਿੱਚ ਫਰਵਰੀ ਮਹੀਨੇ ਵਿੱਚ ਬੱਚਿਆਂ ਦੀਆਂ ਅੰਤਿਮ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਅਤੇ ਉੱਥੇ ਹੀ ਸਕੂਲਾਂ ਦੀਆਂ ਛੁੱਟੀਆਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਪਿਛਲੇ ਮਹੀਨਿਆਂ ਵਿੱਚ ਠੰਢ ਅਤੇ ਤਿਉਹਾਰਾਂ ਕਾਰਨ ਬਹੁਤ ਸਾਰੀਆਂ ਛੁੱਟੀਆਂ ਹੋਈਆਂ ਸਨ। ਹੁਣ ਤੁਹਾਨੂੰ ਦੱਸ ਦੇਈਏ ਕਿ ਫਰਵਰੀ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ ਵਿੱਚ ਕੁੱਲ 6 ਛੁੱਟੀਆਂ ਹੋਣਗੀਆਂ। ਵਿਦਿਆਰਥੀਆਂ ਨੂੰ ਇਨ੍ਹਾਂ ਛੁੱਟੀਆਂ ਦੌਰਾਨ ਚੰਗੀ ਪੜ੍ਹਾਈ ਕਰਨ ਦੀ ਸਲਾਹ ਵੀ ਦਿੱਤੀ ਜਾਂਦੀ ਹੈ ਤਾਂ ਜੋ ਉਹ ਪੇਪਰ ਚੰਗੇ ਨੰਬਰਾਂ ਨਾਲ ਪਾਸ ਕਰ ਸਕਣ।
Related Posts
ਨੈਸ਼ਨਲ ਹਾਈਵੇ ਨੇੜੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਵਾਪਰਿਆ ਹਾਦਸਾ
ਨਵਾਂਸ਼ਹਿਰ : ਬਲਾਚੌਰ-ਰੂਪਨਗਰ ਕੌਮੀ ਮਾਰਗ ਨੇੜੇ ਫਤਿਹਗੜ੍ਹ ਸਾਹਿਬ (Fatehgarh Sahib) ਵਿਖੇ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਭਰੀ ਇੱਕ ਟਰੈਕਟਰ-ਟਰਾਲੀ ਦੇ ਪਲਟ ਜਾਣ…
ASI ਦੀ ਅੱਜ ਸਵੇਰੇ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਨਿਹਾਲ ਸਿੰਘ ਵਾਲਾ : ਥਾਣਾ ਨਿਹਾਲ ਸਿੰਘ ਵਾਲਾ (Nihal Singh Wala police station) ਅਧੀਨ ਪੈਂਦੀ ਚੌਕੀ ਦੀਨਾ ਦੇ ਇੰਚਾਰਜ ਨਾਇਬ ਸਿੰਘ (Naib Singh) ਦੀ ਅੱਜ…
ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 16 ਫਰਵਰੀ ਨੂੰ
ਮਾਲੇਰਕੋਟਲਾ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2024- 25 ਲਈ ਤਹਿਸੀਲ ਕੰਪਾਊਂਡ (ਵਿਕਾਸ ਭਵਨ) , ਮਾਲੇਰਕੋਟਲਾ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 16 ਫਰਵਰੀ 2024 ਦਿਨ ਸ਼ੁੱਕਰਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਮਾਲੇਰਕੋਟਲਾ ਵਿਖੇ ਕਰਵਾਈ ਜਾਵੇਗੀ । ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ, ਮਾਲੇਰਕੋਟਲਾ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ । ਹੋਰ ਸ਼ਰਤਾਂ ਅਤੇ ਜਾਣਕਾਰੀ ਮੌਕੇ ਤੇ ਦੱਸੀਆਂ ਜਾਣਗੀਆਂ । Post Views: 103