ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ -‘‘ਪੰਜਾਬ ਵਿਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..ਮੁੱਖ ਮੰਤਰੀ ਭਗਵੰਤ ਮਾਨ ਨੇ 2023-24 ਲਈ ਗੰਨੇ ਦੀ ਕੀਮਤ (ਸਟੇਟ ਐਗਰੀਡ ਪ੍ਰਾਈਸ) ਵਿਚ ਕਰੀਬ 11 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ ਅਤੇ ਉਸ ਮਗਰੋਂ ਗੰਨਾ ਮਿੱਲ ਮਾਲਕਾਂ ਨਾਲ ਗੰਨੇ ਦੇ ਭਾਅ ਵਿਚ ਵਾਧੇ ਦਾ ਮਾਮਲਾ ਵਿਚਾਰਿਆ ਹੈ।
ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿਚ ਵਾਧਾ..
Date: