Wednesday, August 13, 2025
Wednesday, August 13, 2025

“ਮਾਲੇਰਕੋਟਲਾ ਸੂਫ਼ੀ ਫ਼ੈਸਟੀਵਲ” ਦੀ ਰੂਪ ਰੇਖਾ ਉਲੀਕਣ ਲਈ ਮੀਟਿੰਗ

Date:

ਮਾਲੇਰਕੋਟਲਾ 07 ਦਸੰਬਰ :

                      ਮੁੱਖ ਮੰਤਰੀ ਸ:ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਰਹਿਨੁਮਾਈ ਵਿਚ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਮਿਤੀ 14 ਤੋਂ 17 ਦਸੰਬਰ ਤੱਕ ਪਹਿਲੀ ਵਾਰ ਹੋ ਰਹੇ “ਮਾਲੇਰਕੋਟਲਾ ਸੂਫ਼ੀ ਫ਼ੈਸਟੀਵਲ” ਸਮਾਗਮ ਦੀ ਯੋਜਨਾ ਉਲੀਕਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਥਾਨਕ ਸਰਕਾਰੀ ਕਾਲਜ ਵਾਲੇ ਸਥਾਨ ਤੇ ਇੱਕ ਮੀਟਿੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਐਸ.ਡੀ.ਐਮ. ਮਾਲੇਰਕੋਟਲਾ,ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ. ਸ੍ਰੀਮਤੀ ਸੁਰਿੰਦਰ ਕੌਰ, ਐਸ.ਪੀ.(ਐਚ) ਸ੍ਰੀਮਤੀ ਸਵਰਨਜੀਤ ਕੌਰ, ਡੀ.ਆਰ.ਓ ਸ੍ਰੀ ਮਨਮੋਹਨ ਕੁਮਾਰ, ਈ.ਟੀ.ਓ ਸ੍ਰੀ ਪ੍ਰੀਤ ਭੁਪਿੰਦਰ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ, ਪ੍ਰਿੰਸੀਪਲ ਸਰਕਾਰੀ ਕਾਲਜ ਡਾ.ਬਰਜਿੰਦਰ ਸਿੰਘ ਟੋਹੜਾ, ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।

               ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਇਸ ਫੈਸਟੀਵਲ ਦੇ ਸਾਰੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਮੁੱਚੇ ਪ੍ਰਬੰਧ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਵਿਰਾਸਤੀ ਸ਼ਹਿਰ ਮਾਲੇਰਕੋਟਲਾ ਵਿਖੇ ਕਰਵਾਏ ਜਾਣ ਵਾਲੇ ਮਾਲੇਰਕੋਟਲਾ ਸੂਫ਼ੀ ਫ਼ੈਸਟੀਵਲ ‘ਚ ਵੱਡੀ ਗਿਣਤੀ ਵਿੱਚ ਦਰਸ਼ਕ ਪੁੱਜਣਗੇ ਇਸ ਲਈ ਸਾਰੀਆਂ ਤਿਆਰੀਆਂ ਸੁਚੱਜੇ ਢੰਗ ਨਾਲ ਕੀਤੀਆਂ ਜਾਣ।

                                      ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਨੂੰ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ ਸੈਰ ਸਪਾਟਾ ਵਿਭਾਗ ਦੇ ਰਾਹੀਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ । ਮਾਲੇਰਕੋਟਲੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਤੋਂ ਆਉਂਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਲਈ ਇਹ ਵਿਰਾਸਤੀ ਫੈਸਟੀਵਲ ਬੜੇ ਹੀ ਧੂਮ-ਧਾਮ ਨਾਲ ਮਨਾਇਆ ਜਾਵੇਗਾ । ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰ ਨਿਵਾਸੀਆਂ ਸਮੇਤ ਹੋਰਨਾਂ ਇਲਾਕਿਆਂ ਦੇ ਵਸਨੀਕਾਂ ਨੂੰ ਵੀ ਇਸ ਉਤਸਵ ਦਾ ਅਨੰਦ ਮਾਣਨ ਦਾ ਖੁੱਲਾ ਸੱਦਾ ਦਿੱਤਾ।

              ਉਨ੍ਹਾਂ ਕਿਹਾ ਕਿ ਲੋਕਲ ਘਰਾਣਾ ਦੀਆਂ ਗਾਇਨ ਸ਼ੈਲੀਆਂ, ਕਵਾਲੀਆਂ,ਸੂਫਿਆਨਾ ਕਲਾਮ,ਮੁਸ਼ਾਇਰੇ, ਜਸਨ ਸੂਫੀਆਨਾ ਵਿਸ਼ੇਸ ਖਿੱਚ ਦਾ ਕੇਂਦਰ ਹੋਣਗੇ । ਉਨ੍ਹਾਂ ਦੱਸਿਆ ਕਿ ਇਸ ਸੂਫ਼ੀ ਫ਼ੈਸਟੀਵਲ ਦੌਰਾਨ ਖਾਣ ਪੀਣ, ਸੂਫ਼ੀ ਲਿਟਰੇਚਰ ਦੀਆਂ ਕਿਤਾਬਾਂ,ਸੂਫ਼ੀ ਫ਼ੈਸਟੀਵਲ ਮਿੱਟੀ ਦੀ ਭਾਂਡੇ, ਲੋਹੇ ਦਾ ਸਮਾਨ (ਤਵੇ, ਤਸਲੇ ਆਦਿ),ਪੰਜਾਬੀ ਜੁੱਟੀ, ਕਢਾਈ ਬੁਣਾਈ ਨਾਲ ਤਿਆਰ ਵਸਤਾਂ ਦੇ ਸਟਾਲਾ ਨਾਲ ਨਾਲ ਨਰਸਰੀ (ਫੁੱਲ ਬੁਟੀਆਂ) ਦੀਆਂ ਦੁਕਾਨਾਂ ਆਰਜੀ ਤੌਰ ਤੇ ਸਥਾਪਿਤ ਕੀਤੀਆਂ ਜਾਣਗੀਆਂ ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

न्यूजीलैंड के आईलैंड में 4.9 तीव्रता का भूकंप

  International : न्यूजीलैंड के निचले उत्तरी द्वीप में बुधवार...

बिहार के भागलपुर में 100 घर गंगा में डूबे:; 5 राज्यों में फ्लैश फ्लड का खतरा

  नई दिल्ली---उत्तर प्रदेश-बिहार में जमकर बारिश हो रही है।...

Punjab में बाढ़ का खतरा बढ़ा! छोड़ा गया हजारों क्यूसिक पानी

  फिरोजपुर: हिमाचल प्रदेश और आसपास के पहाड़ी राज्यों में...

पंजाब में CM भगवंत मान ने नशों के खिलाफ छेड़ा महायुद्ध, किया यह बड़ा दावा

    जालंधर/पटियाला/चंडीगढ़  : पंजाब के मुख्यमंत्री भगवंत मान ने दावा...