Monday, September 15, 2025
Monday, September 15, 2025

ਮਿੱਟੀ ਪੁੱਟਦੇ ਸਮੇਂ ਵਾਪਰਿਆ ਦਰਦਨਾਕ ਹਾਦਸਾ, ਟਿੱਪਰ ਚਾਲਕ ਦੀ ਮੌਤ:

Date:

ਬਟਾਲਾ : ਸ੍ਰੀ ਹਰਗੋਬਿੰਦਪੁਰ ਸਾਹਿਬ (Sri Hargobindpur Sahib) ਨੇੜਲੇ ਪਿੰਡ ਮਾੜੀ ਪੰਨਾਵਾਂ ਵਿੱਚ ਮਿੱਟੀ ਪੁੱਟਦੇ ਸਮੇਂ ਵਾਪਰੇ ਹਾਦਸੇ ਵਿੱਚ ਟਿੱਪਰ ਚਾਲਕ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਰਾਜੇਸ਼ ਕੱਕੜ ਨੇ ਦੱਸਿਆ ਕਿ ਪਿੰਡ ਮਾੜੀ ਪੰਨਵਾਂ ਦਾ ਰਹਿਣ ਵਾਲਾ ਇੱਕ ਵਿਅਕਤੀ ਜਿਸ ਕੋਲ ਮਿੱਟੀ ਪੁੱਟਣ ਦੀ ਸਰਕਾਰੀ ਪ੍ਰਵਾਨਗੀ ਹੈ, ਆਪਣੇ ਖੇਤਾਂ ਵਿੱਚ ਮਿੱਟੀ ਦੀ ਖੁਦਾਈ ਕਰਵਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜਦੋਂ ਜੇ.ਸੀ.ਬੀ ਮਸ਼ੀਨ ਦੀ ਮਦਦ ਨਾਲ ਮਿੱਟੀ ਦੀ ਖੁਦਾਈ ਕੀਤੀ ਜਾ ਰਹੀ ਸੀ ਤਾਂ ਅਚਾਨਕ ਹੇਠਾਂ ਖੜ੍ਹੇ ਟਿੱਪਰ ਚਾਲਕ ‘ਤੇ ਮਿੱਟੀ ਦਾ ਢੇਰ ਡਿੱਗ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਜਦੋਂ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाब में पावर क्रांति: 13 शहरों में PSPCL का विशाल बिजली ढांचा सुधार प्रोजेक्ट शुरू

चंडीगढ़/लुधियाना कैबिनेट मंत्री (पावर) संजीव अरोड़ा ने आज पंजाब भर...