ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਜ਼ਿਲ੍ਹਾ ਸੰਗਰੂਰ ਦੇ ਦੌਰੇ ‘ਤੇ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੰਗਰੂਰ (Sangrur) ‘ਚ 14 ਨਵੀਆਂ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿਇਸ ਲਾਇਬ੍ਰੇਰੀ ‘ਚ ਹਰ ਤਰ੍ਹਾਂ ਦੀਆਂ ਕਿਤਾਬਾਂ ਪਈਆਂ ਹਨ, ਜਿਨ੍ਹਾਂ ਨੂੰ ਪੜ੍ਹ ਕੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਵੱਡੇ ਅਫ਼ਸਰ, ਡਿਪਟੀ ਕਮਿਸ਼ਨਰ, ਆਈ. ਏ. ਐੱਸ. ਕਿਵੇਂ ਬਣਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਰ ਹੀਰੋਜ਼ ਸਟੇਡੀਅਮ ਵਿਖੇ ਹਾਕੀ ਐਸਟ੍ਰੋਟਰਫ ਤੇ ਵੇਟ ਲਿਫਟਿੰਗ ਸੈਂਟਰ ਦਾ ਉਦਘਾਟਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜਿੰਨੀ ਸ਼ਕਤੀ ਮੈਨੂੰ ਲੋਕਾਂ ਨੇ ਦਿੱਤੀ ਹੈ, ਮੈਂ ਉਹ ਸ਼ਕਤੀ ਲੋਕਾਂ ਵਾਸਤੇ ਇਸਤੇਮਾਲ ਕਰ ਰਿਹਾ ਹਾਂ, ਲੋਕਾਂ ‘ਤੇ ਇਸਤੇਮਾਲ ਨਹੀਂ ਕਰ ਰਿਹਾ।
Related Posts
ओडिशा में पुलिसकर्मी के पास से भारी नगदी बरामद:
भुवनेश्वर। राज्य सतर्कता विभाग के अधिकारियों ने ओडिशा के कोरापुट जिले के बोइपरिगुडा पुलिस स्टेशन के प्रभारी निरीक्षक (आईआईसी) सुशांता सत्पथी…
ਮੁੱਖ ਮੰਤਰੀ ਮਾਨ ਤੇ ਡੀ.ਜੀ.ਪੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ…
ਪੰਜਾਬ ਦੇ CM ਮਾਨ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਦਿੱਤੀ ਸਿੱਧੀ ਚੁਣੌਤੀ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਅੱਜ ਲੁਧਿਆਣਾ (Ludhiana) ਪਹੁੰਚੇ, ਜਿਸ ਦੌਰਾਨ ਉਨ੍ਹਾਂ ਨੇ ਦੋ ਅਹਿਮ ਮੀਟਿੰਗਾਂ ਕੀਤੀਆਂ। ਇਸ ਦੌਰਾਨ ਸੀ.ਐਮ. ਮਾਨ (CM Mann) ਨੇ…