Thursday, August 21, 2025
Thursday, August 21, 2025

ਮੁੱਖ ਮੰਤਰੀ ਮਾਨ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਅਫਸੋਸ ਦਾ ਪ੍ਰਗਟਾਵਾ

Date:

ਚੰਡੀਗੜ੍ਹ, 15 ਜਨਵਰੀ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ (Jawan Tarlochan Singh) ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਬਰਫ਼ ਕਾਰਨ ਹਾਦਸਾਗ੍ਰਸਤ ਹੋ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤਰਲੋਚਨ ਸਿੰਘ ਜੋ ਕਿ ਪਿੰਡ ਜਖੇਪਲ ਧਾਲੀਵਾਲਬਾਸ, ਤਹਿਸੀਲ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ, ਨੇ ਆਰਮੀ ਹਸਪਤਾਲ ਵਿੱਚ ਇਲਾਜ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਦੁਖੀ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाबी सिंगर मनकीरत औलख को मिली धमकी:विदेशी नंबर से आया मैसेज

चंडीगढ़---हरियाणा के फतेहाबाद के रहने वाले पंजाबी सिंगर मनकीरत...

हरियाणा विधानसभा मानसून सत्र में कांग्रेस के LOP की मांग

चंडीगढ़ -हरियाणा विधानसभा के मानसून सत्र से एक दिन...