ਚੰਡੀਗੜ੍ਹ: ਚੰਡੀਗੜ੍ਹ ਮੌਸਮ (Chandigarh Meteorological) ਵਿਗਿਆਨ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ (AK Singh) ਨੇ ਮੌਸਮ ਸਬੰਧੀ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਧੁੱਪ ਨਿਕਲਣ ਦਾ ਮਤਲਬ ਇਹ ਨਹੀਂ ਹੈ ਕਿ ਮੌਸਮ ਸਾਫ਼ ਹੋ ਗਿਆ ਹੈ। ਪੂਰਵ-ਅਨੁਮਾਨ ਦੇ ਮੱਦੇਨਜ਼ਰ ਅਲਰਟ ਵਧਾ ਦਿੱਤਾ ਗਿਆ ਹੈ। ਫਿਲਹਾਲ ਧੁੰਦ ਤੋਂ ਕੋਈ ਰਾਹਤ ਨਹੀਂ ਹੈ। ਖਾਸ ਤੌਰ ‘ਤੇ 2 ਦਿਨਾਂ ਲਈ ਸੰਘਣੀ ਧੁੰਦ ਲਈ ਰੈੱਡ ਅਲਰਟ ਦਿੱਤਾ ਗਿਆ ਹੈ। 3 ਦਿਨਾਂ ਲਈ ਆਰੇਂਜ ਅਲਰਟ ਵੀ ਦਿੱਤਾ ਗਿਆ ਹੈ।
ਮੌਸਮ ਵਿਭਾਗ ਦੀ ਚੇਤਾਵਨੀ, ਧੁੰਦ ਤੋਂ ਅਜੇ ਨਹੀਂ ਮਿਲੇਗੀ ਰਾਹਤ
