ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਹੈ ਕਿ ਜੇਕਰ ਅਮਨ ਅਰੋੜਾ ਨੂੰ ਸਜ਼ਾ ਹੋ ਜਾਂਦੀ ਹੈ ਤਾਂ ਉਹ ਗਣਤੰਤਰ ਦਿਵਸ ‘ਤੇ ਝੰਡਾ ਨਹੀਂ ਲਹਿਰਾਉਣਗੇ। ਫਿਲਹਾਲ ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਕਰੇਗੀ।
ਹਾਲਾਂਕਿ ਜੇਕਰ 22 ਜਨਵਰੀ ਨੂੰ ਅਦਾਲਤ ਦਾ ਫ਼ੈਸਲਾ ਅਮਨ ਅਰੋੜਾ ਦੇ ਹੱਕ ਵਿੱਚ ਆਉਂਦਾ ਹੈ ਤਾਂ ਸ਼ਾਇਦ ਉਹ ਝੰਡਾ ਲਹਿਰਾ ਸਕਣਗੇ। ਐਕਟਿੰਗ ਚੀਫ਼ ਜਸਟਿਸ ਦੀ ਡਿਵੀਜ਼ਨ ਬੈਂਚ ਨੇ ਇਹ ਹੁਕਮ ਇੱਕ ਜਨਹਿਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਦਿੱਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਲਈ ਉਸ ਦੀ ਵਿਧਾਨ ਸਭਾ ਮੈਂਬਰੀ ਰੱਦ ਕੀਤੀ ਜਾਵੇ ਅਤੇ ਉਸ ਨੂੰ ਝੰਡਾ ਲਹਿਰਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ।