ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਦਾ ਰਾਮ ਮੰਦਰ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ‘ਭਗਵਾਨ ਰਾਮ ਜਾਤ-ਪਾਤ ‘ਚ ਵਿਸ਼ਵਾਸ ਨਹੀਂ ਰੱਖਦੇ ਸਨ… ‘ ਰਾਮ ਰਾਜ ਦਾ ਅਰਥ ਸੁਖ ਅਤੇ ਸ਼ਾਂਤੀ ਦਾ ਰਾਜ ਹੁੰਦਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਬਜ਼ੁਰਗਾਂ ਨੂੰ ਅਯੁੱਧਿਆ ਭੇਜਾਂਗੇ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਕਿ ਕੋਈ ਵੀ ਭੁੱਖਾ ਨਾ ਸੌਂਵੇ। ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਉਪਲਬਧ ਹੋਣੀਆਂ ਚਾਹੀਦੀਆਂ ਹਨ।
ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ‘ਤੇ CM ਕੇਜਰੀਵਾਲ ਦਾ ਵੱਡਾ ਬਿਆਨ
