ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਨੇਤਾ ਅਤੇ ਮਾਰਗਦਰਸ਼ਕ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਨੂੰ ਭਾਰਤ ਰਤਨ (Bharat Ratna) ਨਾਲ ਸਨਮਾਨਿਤ ਕੀਤਾ ਜਾਵੇਗਾ। ਪੀਐਮ ਮੋਦੀ (PM Modi) ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਵੀ ਉਨ੍ਹਾਂ ਨਾਲ ਗੱਲ ਕੀਤੀ ਅਤੇ ਇਸ ਸਨਮਾਨ ਨਾਲ ਸਨਮਾਨਿਤ ਕੀਤੇ ਜਾਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਪੀਐਮ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਲਿਖਿਆ, ”ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਮੈਂ ਵੀ ਉਨ੍ਹਾਂ ਨਾਲ ਗੱਲ ਕੀਤੀ ਅਤੇ ਇਸ ਸਨਮਾਨ ਨਾਲ ਸਨਮਾਨਿਤ ਹੋਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਹ ਸਾਡੇ ਸਮੇਂ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ ਹਨ, ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਅਭੁੱਲ ਹੈ। ਉਨ੍ਹਾਂ ਦਾ ਜੀਵਨ ਜ਼ਮੀਨੀ ਪੱਧਰ ‘ਤੇ ਕੰਮ ਕਰਨ ਤੋਂ ਸ਼ੁਰੂ ਹੋ ਕੇ ਸਾਡੇ ਉਪ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨਾ ਹੈ। ਉਨ੍ਹਾਂ ਨੇ ਸਾਡੇ ਗ੍ਰਹਿ ਮੰਤਰੀ ,ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਵੀ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਦੇ ਸੰਸਦੀ ਦਖਲ ਹਮੇਸ਼ਾ ਮਿਸਾਲੀ ਅਤੇ ਅਮੀਰ ਸੂਝ ਨਾਲ ਭਰਪੂਰ ਰਹੇ ਹਨ।’