ਸਕੂਲ ਆਫ਼ ਐਮੀਨੈਂਸ- ਬਾਗੜੀਆਂ ਅਤੇ ਸੰਦੌੜ ਦੇ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣ ਅਤੇ ਉਹਨਾਂ ਨੂੰ ਵੱਖ-ਵੱਖ ਪੇਸ਼ੇਵਰ ਖੇਤਰਾਂ ਦੀ ਵਿਵਹਾਰਕ ਸਮਝ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੀ ਐਕਸਪੋਜਰ ਵਿਜਿਟ ਤਹਿਤ ਸਿਵਲ ਪ੍ਰਸ਼ਾਸਨ ਦੀ ਕਾਰਜ-ਪ੍ਰਣਾਲੀ ਦੀ ਪੇਸ਼ੇਵਰ ਪ੍ਰਕ੍ਰਿਆ ਸਬੰਧੀ ਜਾਣਕਾਰੀ ਸਾਂਝੀ ਕਰਨ ਦੇ ਮਕਸਦ ਨਾਲ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦਾ ਵਿਸ਼ੇਸ਼ ਸਿੱਖਿਆ ਟੂਰ ਕਰਵਾਇਆ ਗਿਆ । ਸਕੂਲ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ ਵੱਖ ਸ਼ਾਖਾਵਾਂ ਵਿੱਚ ਜਾ ਕੇ ਉਨ੍ਹਾਂ ਦੇ ਕੰਮ ਕਾਜ ਬਾਰੇ ਜਾਣਕਾਰੀ ਇਕੱਤਰ ਕੀਤੀ ।
ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਪੱਲਵੀ ਨਾਲ ਮੁਲਾਕਾਤ ਕੀਤੀ । ਉਨ੍ਹਾਂ ਤੋਂ ਡਾਕਟਰੀ ਦੀ ਪੜ੍ਹਾਈ ਤੋਂ ਲੈ ਕੇ ਆਈ.ਏ.ਐਸ ਤੱਕ ਦਾ ਸਫ਼ਰ ਸਬੰਧੀ ਉਨ੍ਹਾਂ ਦੇ ਅਨੁਭਵਾਂ ਬਾਰੇ ਜਾਣਕਾਰੀ ਹਾਸਲ ਕੀਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਐਕਸਪੋਜਰ ਵਿਜ਼ਿਟ ਕਰਵਾਉਣ ਦਾ ਮੁੱਖ ਮਨੋਰਥ ਉਨ੍ਹਾਂ ਨੂੰ ਸਰਕਾਰੀ ਵਿਭਾਗਾਂ ਦੀ ਕਾਰਜ-ਪ੍ਰਣਾਲੀ ਦੀ ਪੇਸ਼ੇਵਰ ਪ੍ਰਕ੍ਰਿਆ ਤੋਂ ਅਵਗਤ ਕਰਵਾਉਣਾ ਹੈ । ਇਸ ਕੜੀ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਜ਼ਿਲ੍ਹਾ ਅਦਾਲਤ, ਸਰਕਾਰੀ ਹਸਪਤਾਲ,ਡਿਫੈਂਸ ਅਕੈਡਮੀ/ਆਰਮੀ ਛਾਉਣੀ, ਸਪੋਰਟਸ ਅਕੈਡਮੀ/ਸਟੇਡੀਅਮ,ਇੰਜੀਨੀਅਰਿੰਗ ਕਾਲਜ ਆਦਿ ਦਾ ਵੀ ਦੌਰਾ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਪਣੇ ਭਵਿੱਖ ਦੀਆਂ ਸੰਭਾਵਨਾਵਾਂ ਅਤੇ ਮੌਕਿਆਂ ਦੀ ਉਪਲਬਧਤਾ ਤੋਂ ਜਾਣੂ ਕਰਵਾ ਕੇ ਕੈਰੀਅਰ ਸਬੰਧੀ ਦਿਸ਼ਾ ਮਿਲ ਸਕੇ ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਦੇ ਸੰਭਾਵੀ ਖੇਤਰਾਂ ਬਾਬਤ ਬਹੁਪੱਖੀ ਤਰੀਕਿਆਂ ਤੇ ਡੂੰਘਾਈ ਨਾਲ ਮਾਰਗ ਦਰਸ਼ਨ ਕਰਦਿਆਂ ਅਗਲੇਰੀ ਪੜ੍ਹਾਈ ਦੀ ਚੋਣ ਕਰਨ ਬਾਰੇ ਦੱਸਿਆ । ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਲਈ
ਐਸ.ਡੀ.ਐਮ. ਸ੍ਰੀਮਤੀ ਅਪਰਨਾ ਐਮ.ਬੀ. ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਪਹਿਲੀ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲ ਬਾਤ ਕਰਨ ,ਦਫ਼ਤਰ ਦੇਖਣ ,ਦਫ਼ਤਰੀ ਪ੍ਰਣਾਲੀ ਸਮਝਣ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮਿਲਣ ਦਾ ਮੌਕਾ ਪ੍ਰਾਪਤ ਹੋਇਆ ਜੋ ਕਿ ਉਨ੍ਹਾਂ ਆਪਣੇ ਕੈਰੀਅਰ ਲਈ ਕੋਰਸ ਦੀ ਚੋਣ ਕਰਨ ਵਿੱਚ ਮਦਦ ਕਰੇਗਾ । ਐਸ.ਡੀ.ਐਮ.ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਨਾਲ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਕਾਮਯਾਬੀ ਹਾਸਲ ਕਰਨ ਲਈ ਲਗਨ ਨਾਲ ਪੜ੍ਹਨ ਦੀ ਪ੍ਰੇਰਨਾ ਮਿਲੇਗੀ।ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਾਨਾ ਅਖ਼ਬਾਰ , ਅੱਛਾ ਸਾਹਿਤ ਆਦਿ ਪੜ੍ਹਨ ਦੀ ਸਲਾਹ ਦਿੱਤੀ ।
ਵਿਦਿਆਰਥੀਆਂ ਨੇ ਵਿੱਦਿਅਕ ਅਨੁਭਵ ਨੂੰ ਵਧਾਉਣ ਅਤੇ ਵੱਖ-ਵੱਖ ਪੇਸ਼ੇਵਰ ਖੇਤਰਾਂ ਦੀ ਵਿਵਹਾਰਕ ਸਮਝ ਪ੍ਰਦਾਨ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਦਾ ਕੀਤਾ ਦੌਰਾ
