ਸਵੀਪ ਗਤੀਵਿਧੀਆਂ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਯੋਗ ਵੋਟਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਂਟ ਬਾਰੇ ਕੀਤਾ ਜਾਗਰੂਕ

ਮਾਲੇਰਕੋਟਲਾ 02 ਦਸੰਬਰ  :

                  ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਪ੍ਰਦਰਸ਼ਨੀ ਲਗਾ ਕੇ  ਯੋਗ ਵੋਟਰਾਂ /ਆਮ ਲੋਕਾਂ ਨੂੰ ਈ.ਵੀ.ਐਮ (ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਂਟ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਜਾਗਰੂਕ ਕੀਤਾ ਗਿਆ |

         ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਮੁਹੰਮਦ ਬਸ਼ੀਰ ਨੇ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਵੋਟਰ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਰਾਹੀਂ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਪੋਲਿੰਗ ਬੂਥ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਵਿਚ ਉਮੀਦਵਾਰਾਂ ਦੇ ਨਾਮ ਅਤੇ ਉਨ੍ਹਾਂ ਦੇ ਚੋਣ ਨਿਸ਼ਾਨ ਦੇ ਅੱਗੇ ਇਕ ਬਟਨ ਹੁੰਦਾ ਹੈ ਅਤੇ ਕਿਸੇ ਇਕ ਉਮੀਦਵਾਰ ਦੇ ਸਾਹਮਣੇ ਵਾਲਾ ਬਟਨ ਦਬਾ ਕੇ ਵੋਟ ਪਾਈ ਜਾ ਸਕਦੀ ਹੈ।

           ਉਨ੍ਹਾਂ ਸਿਆ ਕਿ ਵੀ.ਵੀ.ਪੈਂਟ ਮਸ਼ੀਨ ਵਰਗਾ ਇਕ ਛੋਟਾ ਪ੍ਰਿੰਟਰ ਹੈ, ਜੋ ਈ.ਵੀ.ਐਮ (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵੀ.ਵੀ.ਪੈਂਟ ਰਾਹੀਂ ਵੋਟਰ ਨੂੰ ਪਤਾ ਲੱਗ ਸਕੇਗਾ ਕਿ ਉਸ ਦੀ ਵੋਟ ਸਹੀ ਉਮੀਦਵਾਰ ਨੂੰ ਪਈ ਹੈ ਜਾਂ ਨਹੀਂ।

             ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਰਾਹੀਂ ਵੋਟਰ 7 ਸੈਕਿੰਡ ਤੱਕ ਡਿਸਪਲੇ ਫਰੇਮ ਵਿਚ ਆਪਣੀ ਵੋਟ ਪਾਉਣ ਵਾਲੇ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਅਤੇ ਚੋਣ ਨਿਸ਼ਾਨ ਦੇਖ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਅਤੇ ਚੋਣ ਨਿਸ਼ਾਨ ਦਰਸਾਉਣ ਵਾਲੀ ਪਰਚੀ ਮਸ਼ੀਨ ਨਾਲ ਜੁੜੇ ਬਕਸੇ ਵਿਚ ਡਿੱਗੇਗੀ, ਜੋ ਬਕਸੇ ਵਿਚ ਸੀਲ ਰਹੇਗੀ ਅਤੇ ਕੋਈ ਹੋਰ ਇਸ ਨੂੰ ਨਹੀਂ ਦੇਖ ਸਕੇਗਾ। ਇਸ ਮੌਕੇ ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ ਅਤੇ ਲਖਬੀਰ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *