Friday, August 15, 2025

ਸਵੀਪ ਟੀਮ ਨੇ ਸਰਕਾਰੀ ਬੀ, ਐਡ ਕਾਲਜ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

Date:

·       

ਮਾਲੇਰਕੋਟਲਾ 25 ਨਵੰਬਰ :

          ਸਵੀਪ  ਟੀਮ ਮਾਲੇਰਕੋਟਲਾ ਵੱਲੋਂ  ਸਰਕਾਰੀ ਬੀ, ਐਡ ਕਾਲਜ ਮਾਲੇਰਕੋਟਲਾ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਸਹਾਇਕ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਕਾਲਜ ਦੇ ਵਿਦਿਆਰਥਣਾ ਨੂੰ ਸੰਬੋਧਨ ਕਰਦਿਆ ਸਵੀਪ ਪ੍ਰੋਗਰਾਮ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ  ਕਾਲਜ ਦੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਆਪਕਾਂ ਅਤੇ ਇਲਾਕੇ ਦੇ ਬੂਥ ਲੈਵਲ ਅਫ਼ਸਰ ਦੀ ਮਦਦ ਨਾਲ ਆਫ਼ਲਾਈਨ ਜਾਂ ਆਨਲਾਈਨ ਮੋਡ ਰਾਹੀਂ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ। ਉਨ੍ਹਾਂ ਦਿਵਿਆਂਗ ਵਿਅਕਤੀਆਂ ਲਈ ਉਪਲਬਧ ਸਕਸ਼ਮ ਐਪ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ।

             ਇਸ ਮੌਕੇ ਸਹਾਇਕ ਨੋਡਲ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2024 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ  ਮਿਤੀ 27-10-2023 ਤੋਂ 09-12-2023 ਤੱਕ ਚੱਲ ਰਿਹਾ ਹੈ, ਇਸ ਦੌਰਾਨ ਹਰ ਯੋਗ ਵਿਅਕਤੀ, ਜਿਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰ ਕੇ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਇਸ ਦੇ ਲਈ ਹੀ ਆਉਣ ਵਾਲੇ 02 ਦਸੰਬਰ 2023 ਦਿਨ ਸ਼ਨੀਵਾਰ ਅਤੇ 03 ਦਸੰਬਰ 2023 ਦਿਨ ਐਤਵਾਰ ਨੂੰ ਬੀ.ਐਲ.ਓਜ ਵੱਲੋਂ ਬੂਥ ਲੈਵਲ ਤੇ ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ। ਜੇਕਰ ਕਿਸੇ ਵੀ ਵਿਅਕਤੀ ਨੇ ਆਪਣੀ ਵੋਟ ਵਿੱਚ ਸੋਧ ਕਰਵਾਉਣਾ ਹੈ ਜਾਂ ਨਵੀਂ ਵੋਟ ਬਣਾਉਣੀ ਹੈ ਤਾਂ ਉਹ ਆਪਣੇ ਘਰ ਦੇ ਨਜ਼ਦੀਕ ਵੀ ਇਹਨਾਂ ਕੈਂਪਾਂ ਦਾ ਲਾਭ ਉਠਾ ਸਕਦੇ ਹਨ । ਉਹਨਾਂ ਵੱਲੋਂ ਇਹ ਅਪੀਲ ਵੀ ਕੀਤੀ ਗਈ ਕਿ ਉਹ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਆਪਣਾ ਹਿੱਸਾ ਬਣਨ। ਉਨ੍ਹਾਂ ਕਾਲਜ ਪ੍ਰਸ਼ਾਸਨ ਨੂੰ ਉਨ੍ਹਾਂ ਯੋਗ ਵਿਦਿਆਰਥੀਆਂ ਦਾ ਡਾਟਾ ਮੁਹੱਈਆ ਕਰਵਾਉਣ ਦੀ

www.news24help.com

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related