ਸ੍ਰੀ ਫ਼ਤਹਿਗੜ੍ਹ ਸਾਹਿਬ : ਸ਼ਹੀਦੀ ਸਭਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ। ਜਾਣਕਾਰੀ ਅਨੁਸਾਰ ਸ੍ਰੀ ਫ਼ਤਹਿਗੜ੍ਹ ਸਾਹਿਬ (Shri Fatehgarh Sahib) ਪ੍ਰਸ਼ਾਸਨ ਨੇ ਜ਼ਿਲ੍ਹੇ ਅੰਦਰ 3 ਦਿਨਾਂ ਲਈ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿ.ਮੀ. ਸੀਮਾ ਦੇ ਅੰਦਰ ਹੋਟਲਾਂ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ।
ਸ਼ਰਾਬ ਦੇ ਠੇਕੇ 3 ਦਿਨ ਯਾਨੀ 26 ਤੋਂ 28 ਦਸੰਬਰ ਤੱਕ ਪੂਰੀ ਤਰ੍ਹਾਂ ਬੰਦ ਰਹਿਣ। ਸਰਕਾਰ ਨੇ ਇਹ ਫ਼ੈਸਲਾ ਸ਼ਹੀਦੀ ਸਭਾ ਕਰਕੇ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ 28 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦਾ ਸ਼ਹੀਦੀ ਦਿਵਸ ਹੈ। ਇਸ ਕਾਰਨ ਸਰਕਾਰ ਨੇ ਪੰਜਾਬ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।