ਜਲੰਧਰ: ਬਲਾਗਰ ਭਾਨਾ ਸਿੱਧੂ (Bhana Sidhu) ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਹੁਣ ਨਤੀਜੇ ਦਿਖਾਉਣ ਲੱਗ ਪਿਆ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਚਹੇਤੇ ਭਾਨਾ ਸਿੱਧੂ ਨੂੰ 6 ਦਿਨਾਂ ਵਿੱਚ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਜਾਵੇਗਾ। ਦਰਅਸਲ ਭਾਨਾ ਸਿੱਧੂ ਖ਼ਿਲਾਫ਼ ਦਰਜ ਹੋਏ ਕੇਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ।
15 ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਸੰਗਰੂਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ। ਸਾਬਕਾ ਸੀ.ਐਮ ਚਰਨਜੀਤ ਸਿੰਘ ਚੰਨੀ ਨੂੰ ਵੀ ਰਸਤੇ ਵਿੱਚ ਰੋਕ ਲਿਆ ਗਿਆ ਪਰ ਇਸ ਦੇ ਬਾਵਜੂਦ ਕਿਸਾਨ ਯੂਨੀਅਨਾਂ ਭਾਨਾ ਸਿੰਘ ਦੀ ਰਿਹਾਈ ਲਈ ਡਟੀਆਂ ਰਹੀਆਂ, ਜਿਸ ਦੇ ਸਿੱਟੇ ਵਜੋਂ ਪੰਜਾਬ ਸਰਕਾਰ ਅਤੇ ਯੂਨੀਅਨਾਂ ਨਾਲ ਸਮਝੌਤਾ ਹੋ ਗਿਆ ਹੈ। ਹੁਣ ਭਾਣਾ ਸਿੱਧੂ 6 ਦਿਨਾਂ ਦੇ ਅੰਦਰ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਹੋ ਸਕਦਾ ਹੈ।