ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। 10 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਮਾਲੇਰਕੋਟਲਾ ਦੇ ਸਮੁੱਚੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ ।ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਹਲਕਾ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਜਾਰੀ ਕੀਤੀ 63 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਨਾਲ ਹਲਕੇ ਦੇ ਵਿਕਾਸ ਕਾਰਜ ਉਲੀਕੇ ਜਾਣਗੇ । ਇਸ ਗੱਲ ਦੀ ਜਾਣਕਾਰੀ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਾ ਬਜਾਰ ਵਿਖੇ 22 ਲੱਖ ਰੁਪਏ ਦੀ ਰਾਸ਼ੀ ਨਾਲ ਉਸਾਰੇ ਜਾਣ ਵਾਲੇ ਕਮਰਿਆਂ ਦਾ ਨੀਂਹ ਪੱਥਰ ਰੱਖਣ ਮੌਕੇ ਦਿੱਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਹਲਕੇ ਵਿੱਚ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਛੇਤੀ ਹੀ ਸਿੱਖਿਆ ਖੇਤਰ ਵਿੱਚ ਪੰਜਾਬ ਦੇਸ਼ ਹੀ ਨਹੀਂ ਸਗੋਂ ਵਿਸ਼ਵ ਦਾ ਮੋਹਰੀ ਸੂਬਾ ਬਣੇਗਾ।
Related Posts
ਫਾਸਟਵੇਅ ਦੇ ਮਾਲਕ ਗੁਰਦੀਪ ਸਿੰਘ ਜੁਝਾਰ ਦੇ ਘਰ ਹੋਈ ਛਾਪੇਮਾਰੀ
ਲੁਧਿਆਣਾ: ਪੰਜਾਬ ਵਿੱਚ ਕੇਬਲ ਸਹੂਲਤਾਂ ਪ੍ਰਦਾਨ ਕਰਨ ਵਾਲੀ ਕੰਪਨੀ ਫਾਸਟਵੇਅ ਟਰਾਂਸਮਿਸ਼ਨ ਪ੍ਰਾਈਵੇਟ ਲਿਮਟਿਡ ਦੇ ਮਾਲਕ ਗੁਰਦੀਪ ਸਿੰਘ ਜੁਝਾਰ (Gurdeep Singh Jujhar) ਦੇ ਘਰ…
एक बार के निवेश पर ताउम्र मिलती है पेंशन, जानिए क्या है प्लान
[ad_1] LIC Policy: न कोई पैसे की चिंता हो और न किसी तरह की कोई अन्य सिरदर्दी, एक उम्र हो…
SEBI ने शुरू की खास सुविधा, नहीं रुकेगी ट्रेडिंग, निवेशकों को होगा फायदा
[ad_1] Investor Risk Reduction Access: शेयर मार्केट एक ऐसी जगह है जहां एक सेकंड की भी देरी हजारों लाखों का…