ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। 10 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਮਾਲੇਰਕੋਟਲਾ ਦੇ ਸਮੁੱਚੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ ।ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਹਲਕਾ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਜਾਰੀ ਕੀਤੀ 63 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਨਾਲ ਹਲਕੇ ਦੇ ਵਿਕਾਸ ਕਾਰਜ ਉਲੀਕੇ ਜਾਣਗੇ । ਇਸ ਗੱਲ ਦੀ ਜਾਣਕਾਰੀ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਾ ਬਜਾਰ ਵਿਖੇ 22 ਲੱਖ ਰੁਪਏ ਦੀ ਰਾਸ਼ੀ ਨਾਲ ਉਸਾਰੇ ਜਾਣ ਵਾਲੇ ਕਮਰਿਆਂ ਦਾ ਨੀਂਹ ਪੱਥਰ ਰੱਖਣ ਮੌਕੇ ਦਿੱਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਹਲਕੇ ਵਿੱਚ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਛੇਤੀ ਹੀ ਸਿੱਖਿਆ ਖੇਤਰ ਵਿੱਚ ਪੰਜਾਬ ਦੇਸ਼ ਹੀ ਨਹੀਂ ਸਗੋਂ ਵਿਸ਼ਵ ਦਾ ਮੋਹਰੀ ਸੂਬਾ ਬਣੇਗਾ।
Related Posts
ਹਰਿਆਣਾ ਸਰਕਾਰ ਨੇ ਪੁਰਾਣੀਆਂ ਸੰਪਤੀਆਂ ਨੂੰ ਲੈ ਕੇ ਚੁੱਕਿਆ ਇਹ ਕਦਮ
ਚੰਡੀਗੜ੍ਹ: ਹਰਿਆਣਾ ਸਰਕਾਰ (Haryana Government) ਵੱਲੋਂ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ (Agriculture Marketing Board) ਦੀਆਂ ਪੁਰਾਣੀਆਂ ਜਾਂ ਅਣਵਰਤੀਆਂ ਸੰਪਤੀਆਂ, ਜੋ ਵਰਤਮਾਨ ਵਿੱਚ ਵਰਤੋਂ ਵਿੱਚ ਨਹੀਂ ਆ…
ਨਾਕੇ ਉਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਉਤੇ ਚੜ੍ਹਿਆ ਟਰੱਕ, ਦੋ ਮੌਤਾਂ ਡੇਰਾਬੱਸੀ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ।…
ਪਟਿਆਲਾ ਦੇ ਸ਼੍ਰੀ ਕਾਲੀ ਦੇਵੀ ਮੰਦਰ ‘ਚ ਵਾਪਰੀ ਬੇਅਦਬੀ ਦੀ ਘਟਨਾ
ਪਟਿਆਲਾ : ਪੰਜਾਬ ‘ਚ ਧਾਰਮਿਕ ਸਥਾਨਾਂ ‘ਤੇ ਚੋਰੀਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਸੁਣਨ ਨੂੰ ਮਿਲ ਰਹੀਆਂ ਹਨ। ਅਜਿਹਾ ਹੀ ਇੱਕ ਤਾਜ਼ਾ…