Post Views: 162
Related Posts
ਨਾਮ ਵੱਡੇ ਤੇ ਦਰਸਨ ਛੋਟੇ, ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸਿਹਤ ਢਾਂਚੇ ਦੀ ਅਸਲੀਅਤ : ਜੈਵੀਰ ਸ਼ੇਰਗਿੱਲ
ਚੰਡੀਗੜ੍ਹ, 12 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੂਬੇ ਭਰ ਦੇ 664 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 80 ਲੱਖ ਤੋਂ ਵੱਧ ਮਰੀਜਾਂ ਦੇ ਲਾਭ ਲੈਣ ਦਾ ਦਾਅਵਾ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰੀ ਕੰਮਕਾਜ ਵਿੱਚ ਹੋਰ ਪਾਰਦਰਸ਼ੀ ਅਤੇ ਉਦੇਸ਼ਮੁਖੀ ਹੋਣ ਦੀ ਸਲਾਹ ਦਿੰਦਿਆਂ, ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਮਾਨ ਆਪਣੇ ਫੇਲ੍ਹ ਹੋਏ ਆਮ ਆਦਮੀ ਕਲੀਨਿਕ ਮਾਡਲ ਨੂੰ ਜਾਇਜ਼ ਠਹਿਰਾਉਣ ਲਈ ਸਿਰਫ਼ ਵਧਾ ਚੜ੍ਹਾ ਕੇ ਅੰਕੜੇ ਪੇਸ਼ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਆਪਣੇ ਦਾਅਵਿਆਂ ਦੀ ਪੁਸ਼ਟੀ ਕਰਦਿਆਂ, ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਦੇ ਕਈ ਕਲੀਨਿਕਾਂ ਵਿੱਚ ਜਾਅਲੀ ਓ.ਪੀ.ਡੀ ਰਜਿਸਟ੍ਰੇਸ਼ਨਾਂ ਕੀਤੀਆਂ ਜਾ ਰਹੀਆਂ ਸਨ, ਜਿਸਦਾ ਹਾਲ ਹੀ ਵਿੱਚ ਮੀਡੀਆ ਵੱਲੋਂ ਪਰਦਾਫਾਸ਼ ਕੀਤਾ ਗਿਆ ਸੀ ਅਤੇ ਇੱਥੋਂ ਤੱਕ ਕਿ ਇਸ ਸਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਂਚ ਕਰਵਾਈ ਸੀ। ਉਨ੍ਹਾਂ ਕਿਹਾ ਹੈ ਕਿ ਜਾਂਚ ਦੇ ਨਤੀਜਿਆਂ ਵਿੱਚ ਪਟਿਆਲਾ ਦੇ ਸੱਤ ਆਮ ਆਦਮੀ ਕਲੀਨਿਕਾਂ ਵਿੱਚ ਕਈ ਖਾਮੀਆਂ ਪਾਈਆਂ ਗਈਆਂ ਸਨ, ਪਰ ਉਨ੍ਹਾਂ ਸਾਰਿਆਂ ਨੂੰ ਸਿਰਫ਼ ਚੇਤਾਵਨੀਆਂ ਦੇ ਕੇ ਛੱਡ ਦਿੱਤਾ ਗਿਆ। Post Views: 112
ਲਾਲਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਸਨਮਾਨ ਨਾਲ ਕੀਤਾ ਜਾਵੇਗਾ ਸਨਮਾਨਿਤ
ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਨੇਤਾ ਅਤੇ ਮਾਰਗਦਰਸ਼ਕ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਨੂੰ ਭਾਰਤ ਰਤਨ (Bharat Ratna) ਨਾਲ ਸਨਮਾਨਿਤ ਕੀਤਾ ਜਾਵੇਗਾ। ਪੀਐਮ ਮੋਦੀ (PM…
ਭਾਰਤ-ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ
ਅੰਮ੍ਰਿਤਸਰ : ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ (BSF and Punjab Police) ਨੇ ਭਾਰਤ-ਪਾਕਿਸਤਾਨ ਸਰਹੱਦ (India-Pakistan border) ਨਾਲ ਲੱਗਦੇ ਪਿੰਡ ਭਿੰਡੀ ‘ਚ ਸਾਂਝੇ ਆਪ੍ਰੇਸ਼ਨ ਦੌਰਾਨ 5 ਕਰੋੜ…